ਅੰਮ੍ਰਿਤਸਰ: ਅਜਨਾਲਾ ਵਿਖੇ ਖੇਤੀਬਾੜੀ ਵਿਭਾਗ ਨੇ ਬਾਜ਼ਾਰਾਂ ਵਿੱਚ ਖ਼ਾਦ ਸਟੋਰਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਵਿਭਾਗ ਨੇ ਵਿਸ਼ੇਸ ਟੀਮ ਵੱਲੋਂ ਖਾਦਾਂ ਅਤੇ ਦਵਾਈਆਂ ਦੀ ਜਾਂਚ ਕੀਤੀ ਤੇ 3 ਦੁਕਾਨਾਂ ਦੇ ਸੈਂਪਲ ਭਰੇ।
ਖੇਤੀਬਾੜੀ ਵਿਭਾਗ ਨੇ ਖ਼ਾਦ ਸਟੋਰਾਂ 'ਤੇ ਕੀਤੀ ਛਾਪੇਮਾਰੀ - punjab
ਅਜਨਾਲਾ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਬਾਜ਼ਾਰਾਂ ਵਿੱਚ ਖ਼ਾਦ ਸਟੋਰਾਂ 'ਤੇ ਛਾਪੇਮਾਰੀ ਕੀਤੀ ਗਈ।
ਫ਼ੋਟੋ
ਇਹ ਵੀ ਪੜ੍ਹੋ:ਮਨਜਿੰਦਰ ਸਿੰਘ ਸਿਰਸਾ ਸਣੇ 3 ਵਿਧਾਇਕਾਂ ਨੂੰ ਕੋਰਟ ਦਾ ਨੋਟਿਸ
ਇਸ ਬਾਰੇ ਮੁੱਖ ਖੇਤੀਬਾੜੀ ਅਫ਼ਸਰ ਵਿਨੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਖ਼ਾਦ ਸਟੋਰਾਂ ਦੀ ਜਾਂਚ ਕਰਨ ਦੀ ਮੁਹਿੰਮ ਸ਼ੁਰੂ ਕੀਤਾ ਗਈ ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਉਨ੍ਹਾਂ ਵੱਲੋਂ ਅਜਨਾਲਾ ਦੇ ਬਾਜ਼ਾਰ 'ਚ ਖ਼ਾਦ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਤੇ ਦੁਕਾਨਾਂ ਦੇ ਸੈਂਪਲ ਵੀ ਭਰੇ।