ਪੰਜਾਬ

punjab

ETV Bharat / state

ਹਰਿਮੰਦਰ ਸਾਹਿਬ ਵਿਖੇ 'ਕਿਸਾਨੀ ਸੰਘਰਸ਼' ਦੀ ਸਫ਼ਲਤਾ ਲਈ ਏਟਕ ਆਗੂਆਂ ਵੱਲੋਂ ਅਰਦਾਸ - success

ਕਾਂਗਰਸ ਦੇ ਨੁਮਾਇੰਦਿਆ ਸਣੇੇ ਏਟਕ ਸੰਸਥਾ ਦੇ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਅਰਦਾਸ ਕਰਨ ਪਹੁੰਚੇ। ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਕਾਲੇ ਕਾਨੂਨਾਂ ਨੂੰ ਵਾਪਸ ਲੈਣ। ਮਨਵਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਰਾਮਦਾਸ ਦੇ ਦਰ ’ਤੇ ਪੂਰਾ ਭਰੋਸਾ ਹੈ ਕਿ ਉਹ ਸਾਡੀ ਮਦਦ ਜ਼ਰੂਰ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਹਮੇਸ਼ਾ ਕਿਸਾਨੀ ਸੰਘਰਸ਼ ਦੇ ਨਾਲ ਹਨ।

ਤਸਵੀਰ
ਤਸਵੀਰ

By

Published : Jan 6, 2021, 9:43 PM IST

ਅੰਮ੍ਰਿਤਸਰ:ਕਾਂਗਰਸ ਦੇ ਨੁਮਾਇੰਦਿਆ ਸਣੇੇ ਏਟਕ ਸੰਸਥਾ ਦੇ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਅਰਦਾਸ ਕਰਨ ਪਹੁੰਚੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਏਟਕ' ਦੇ ਸੂਬਾ ਪ੍ਰਧਾਨ ਮਨਵਿੰਦਰ ਕੁਮਾਰ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੀ ਸਮਾਧੀ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਕਿਸਾਨਾਂ ਦੀ ਜਿੱਤ ਲਈ ਅਰਦਾਸ ਕਰਨ ਲਈ ਪਹੁੰਚੇ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਕਾਲੇ ਕਾਨੂਨਾਂ ਨੂੰ ਵਾਪਸ ਲੈਣ। ਮਨਵਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਰਾਮਦਾਸ ਦੇ ਦਰ ’ਤੇ ਪੂਰਾ ਭਰੋਸਾ ਹੈ ਕਿ ਉਹ ਸਾਡੀ ਮਦਦ ਜ਼ਰੂਰ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਹਮੇਸ਼ਾ ਕਿਸਾਨੀ ਸੰਘਰਸ਼ ਦੇ ਨਾਲ ਹਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਇਸ ਸੰਵੇਦਨਸ਼ੀਲ ਮੁੱਦੇ ’ਤੇ ਫੋਕੀ ਸ਼ੋਹਰਤ ਲਈ ਨਹੀਂ ਕੰਮ ਕਰਨਾ ਚਾਹੀਦਾ, ਸਗੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਸਾਥ ਦੇਣਾ ਚਾਹੀਦਾ ਹੈ।

ABOUT THE AUTHOR

...view details