ਅੰਮ੍ਰਿਤਸਰ:ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਆਏ ਦਿਨੀਂ ਵੱਡੀ ਮਾਤਰਾ ਵਿੱਚ ਨਸ਼ਾ ਤਸਕਰਾਂ ਨੂੰ ਫੜ੍ਹਿਆ ਜਾ ਰਿਹਾ ਹੈ, ਉਥੇ ਹੀ ਪਾਕਿਸਤਾਨ ਤੋਂ ਆ ਰਹੇ ਨਸ਼ੇ ਨੂੰ ਵੀ ਬਰਾਮਦ ਕੀਤਾ ਜਾ ਰਿਹਾ ਹੈ। ਉਥੇ ਹੀ ਅੰਮ੍ਰਿਤਸਰ ਜ਼ਿਲ੍ਹਾਦਿਹਾਤੀ ਦੇ ਐੱਸ.ਐੱਸ.ਪੀ (S.S.P.) ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ (DSP) ਅਜਨਾਲਾ ਵਿਪਨ ਕੁਮਾਰ ਦੀ ਅਗਵਾਈ 'ਚ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ (Illegal domestic alcohol) ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਇੱਕ ਵਿਅਕਤੀ ਨੂੰ ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ (Illegal domestic alcohol) ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਹ ਵੀ ਪੜੋ: ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੁਣਾਈਆਂ ਖਰੀਆਂ-ਖਰੀਆਂ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਅਜਨਾਲਾ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ (A.S.I.) ਰਣਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਮੁਖ਼ਬਰ ਕੋਲੋਂ ਸੂਚਨਾ ਮਿਲੀ ਸੀ ਕਿ ਅਮਰੀਕ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਚੱਕਡੋਗਰਾਂ ਨਾਜਾਇਜ਼ ਦੇਸੀ ਸ਼ਰਾਬ (Illegal domestic alcohol) ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਏ.ਐੱਸ.ਆਈ (A.S.I.) ਰਣਜੀਤ ਸਿੰਘ ਵੱਲੋਂ ਮੁਖ਼ਬਰ ਵੱਲੋਂ ਦੱਸੀ ਜਗ੍ਹਾ ਤੇ ਰੇਡ ਕਰਕੇ ਭੱਠੀ ਲਗਾ ਕੇ ਸ਼ਰਾਬ ਕੱਢ ਰਹੇ ਅਮਰੀਕ ਸਿੰਘ ਨੂੰ ਕਾਬੂ ਕਰਕੇ 8 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ (Illegal domestic alcohol) ਅਤੇ 80 ਕਿੱਲੋ ਲਾਹਣ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਦਸਿਆ ਕਿ ਅਮਰੀਕ ਸਿੰਘ ਖ਼ਿਲਾਫ਼ ਥਾਣਾ ਅਜਨਾਲਾ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜੋ: ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੇ ਕੀਤਾ ਇਹ ਵੱਡਾ ਖੁਲਾਸਾ