ਅਜਨਾਲਾ: ਥਾਣਾ ਰਮਦਾਸ ਦੀ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਡਰੱਗ ਮਨੀ ਸਮੇਤ ਪਤੀ ਪਤਨੀ ਕੋਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਅਜਨਾਲਾ ਦੇ ਰਹਿਣ ਵਾਲੇ ਇੱਕ ਹੋਰ ਵਿਅਕਤੀ ਨੂੰ ਇਸ ਮਾਮਲੇ 'ਚ ਨਾਮਜ਼ਦ ਕਰਕੇ ਉਸ ਕੋਲੋਂ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਅਜਨਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਣੇ ਤਸਕਰ ਕੀਤਾ ਕਾਬੂ - Ajnala police nab smuggler with drugs
ਪੁਲਿਸ ਥਾਣਾ ਰਮਦਾਸ ਦੀ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਡਰੱਗ ਮਨੀ ਸਮੇਤ ਪਤੀ ਪਤਨੀ ਕੋਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਅਜਨਾਲਾ ਦੇ ਰਹਿਣ ਵਾਲੇ ਇੱਕ ਹੋਰ ਵਿਅਕਤੀ ਨੂੰ ਇਸ ਮਾਮਲੇ 'ਚ ਨਾਮਜ਼ਦ ਕਰਕੇ ਉਸ ਕੋਲੋਂ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
![ਅਜਨਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਣੇ ਤਸਕਰ ਕੀਤਾ ਕਾਬੂ ਤਸਵੀਰ](https://etvbharatimages.akamaized.net/etvbharat/prod-images/768-512-10756085-340-10756085-1614157782022.jpg)
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਅਜਨਾਲਾ ਵਿਪਨ ਕੁਮਾਰ ਨੇ ਦੱਸਿਆ ਕਿ ਥਾਣਾ ਰਮਦਾਸ ਦੇ ਐਸ.ਐਚ.ਓ ਸਬ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ 'ਚ ਰਮਦਾਸ ਪੁਲਿਸ ਵੱਲੋਂ ਰਮਦਾਸ ਦੇ ਰਹਿਣ ਵਾਲੇ ਜੋਧ ਸਿੰਘ ਤੇ ਉਸਦੀ ਪਤਨੀ ਹੀਨਾ ਕੋਲੋਂ 13200 ਨਸ਼ੀਲੀਆਂ ਗੋਲੀਆਂ 30 ਗ੍ਰਾਮ ਹੈਰੋਇਨ ਅਤੇ 74340 ਰੁਪਏ ਡਰੱਗ ਮਨੀ ਬਰਾਮਦ ਕੀਤੀ।
ਪੁਲਿਸ ਥਾਣਾ ਰਮਦਾਸ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਜੋਧ ਸਿੰਘ ਕੋਲੋਂ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਨਸ਼ਿਆਂ ਦੇ ਇਸ ਕਾਰੋਬਾਰ ਵਿੱਚ ਉਸ ਦਾ ਸਾਥ ਜੈਪਾਲ ਪੁੱਤਰ ਕੇਵਲ ਕਿਸ਼ਨ ਵਾਸੀ ਵਾਰਡ ਨੰਬਰ 13 ਅਜਨਾਲਾ ਦਿੰਦਾ ਹੈ ਜਿਸ ਕੋਲੋਂ 500 ਨਸ਼ੀਲੀਆਂ ਗੋਲੀਆਂ ਤੇ 102150 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜੈਪਾਲ ਨੂੰ ਇਸ ਮੁਕੱਦਮੇ ਵਿਚ ਨਾਮਜ਼ਦ ਕਰਕੇ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 1 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।