ਅਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਤਾੜਨਾ ਕੀਤੀ ਕਿ ਉਹ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਨਾ ਕਰਨ ਜਿਸ ਨਾਲ ਪ੍ਰਬੰਧਾਂ 'ਚ ਕੋਈ ਰੁਕਾਵਟ ਆਵੇ। ਜਥੇਦਾਰ ਨੇ ਕਿਹਾ ਕਿ ਸਾਰਿਆਂ ਨੂੰ ਇੱਕ ਹੀ ਸਟੇਜ 'ਤੇ ਇਹ ਪ੍ਰੋਗਰਾਮ ਮਨਾਉਣਾ ਚਾਹੀਦਾ ਹੈ ਤਾਂ ਕਿ ਸਮੁੱਚੇ ਵਿਸ਼ਵ ਵਿੱਚ ਇੱਕ ਹੀ ਸੰਦੇਸ਼ ਦਿੱਤਾ ਜਾ ਸਕੇ। ਇਸ ਵਾਸਤੇ ਐਸ.ਜੀ.ਪੀ.ਸੀ. ਨੂੰ ਹਦਾਇਤ ਦਿੱਤੀ ਗਈ ਕਿ ਉਹ 2 ਮੈਬਰਾਂ ਦੀ ਤਾਲਮੇਲ ਕਮੇਟੀ ਬਣਾਵੇ ਜਿਹੜੀ ਇਹਨਾਂ ਸਮਾਗਮਾਂ ਦਾ ਸੱਦਾ ਪੱਤਰ ਦੇਵੇ।
ਜਥੇਦਾਰਾਂ ਨੇ ਰਾਜਨੀਤਿਕ ਪਾਰਟੀਆਂ ਨੂੰ 550ਸਾਲਾਂ ਪ੍ਰਕਾਸ਼ ਪੁਰਬ ਮੌਕੇ ਬਿਆਨਬਾਜ਼ੀ ਨਾ ਕਰਨ ਦੀ ਕੀਤੀ ਤਾੜਨਾ - akali dal
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਤਾੜਨਾ ਕੀਤੀ ਕਿ ਉਹ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਨਾ ਕਰਨ ਜਿਸ ਨਾਲ ਪ੍ਰਬੰਧਾਂ 'ਚ ਕੋਈ ਰੁਕਾਵਟ ਆਵੇ।
ਫ਼ੋਟੋ
ਵੇਖੋ ਵੀਡੀਓ
ਇਹ ਵੀ ਦੇਖੋ : ਐੱਸਜੀਪੀਸੀ ਨੂੰ ਮਿਲਿਆ ਕੈਬਿਨੇਟ ਮੰਤਰੀਆਂ ਦਾ ਵਫ਼ਦ
ਦੂਜੇ ਪਾਸੇ ਸੋਮਵਾਰ ਨੂੰ ਇੱਕ ਸੰਤ ਸਮਾਜ ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਅਤੇ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪ੍ਰੋਗਰਾਮ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਮਨਾਇਆ ਜਾਵੇ। ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਪੂਰੇ ਦੇਸ਼ ਵਿੱਚ ਏਕੇ ਦਾ ਸੰਦੇਸ਼ ਪਹੁੰਚਾਇਆ ਜਾਵੇ।