ਅੰਮ੍ਰਿਤਸਰ: ਨਗਰ ਪੰਚਾਇਤ ਅਜਨਾਲਾ ਦੀ ਪਹਿਲੀ ਮੀਟਿੰਗ ਹੋਈ ਜਿਸ ਵਿਚ ਕੌਂਸਲਰਾਂ ਦੀ ਸਹਿਮਤੀ ਦੇ ਨਾਲ ਵਿਕਾਸ ਦੇ ਮੁੱਦੇ ਨੂੰ ਲੈ ਕੇ ਮਤੇ ਪਾਸ ਕਰਨੇ ਸਨ। ਇਸ ਵਿੱਚ ਕਾਂਗਰਸ ਕੋਲ ਬਹੁਮਤ ਨਾ ਹੋਣ ਕਰਕੇ ਇਸ ਮੀਟਿੰਗ ਨੂੰ ਪੋਸਟਪੋਨ ਕਰ ਦਿੱਤਾ ਗਿਆ। ਉੱਥੇ ਹੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਜਦੋਂ ਅਕਾਲੀ ਕੌਂਸਲਰ ਬਾਹਰ ਨਿਕਲ ਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ਤਾਂ ਉੱਥੇ ਮੌਜੂਦ ਕਾਂਗਰਸੀ ਵਰਕਰਾਂ ਵੱਲੋਂ ਹੁੱਲੜਬਾਜ਼ੀ ਕੀਤੀ ਗਈ ਅਤੇ ਸ਼ਰੇਆਮ ਗਾਲੀ ਗਲੋਚ ਕੀਤਾ ਗਿਆ।
ਇਸ ਮੌਕੇ ਅਕਾਲੀ ਕੌਂਸਲਰ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਆਪਸੀ ਰੌਲੇ ਕਰਕੇ ਇਨ੍ਹਾਂ ਵੱਲੋਂ ਅੱਜ ਜਾਣ ਬੁੱਝ ਕੇ ਇਸ ਮੀਟਿੰਗ ਨੂੰ ਪੋਸਟਪੋਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਕੌਂਸਲਾਂ ਦਾ ਆਪਸ ਵਿੱਚ ਬਹੁਮਤ ਨਹੀਂ ਸੀ ਜਿਸ ਨੂੰ ਲੈ ਕੇ ਜਾਣ ਬੁੱਝ ਕੇ ਇਸ ਮੀਟਿੰਗ ਨੂੰ ਪੋਸਟਪੋਨ ਕਹਿ ਕੇ ਪ੍ਰਧਾਨ ਮੀਟਿੰਗ ਛੱਡ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸਾਫ ਨਿਕੰਮਾਪਨ ਸਾਬਿਤ ਹੋਇਆ ਹੈ।