ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਨੇ ਇਕੱਠੇ ਹੋ ਕੇ ਸੁਲਤਾਨਵਿੰਡ ਤੋਂ ਤਰਨ ਤਾਰਨ ਜਾਣ ਵਾਲੀ ਸੜਕ ਦਾ ਨਾਂਅ ਪਦਮ ਸ੍ਰੀ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਨਾਂਅ 'ਤੇ ਰੱਖਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਭਾਈ ਨਿਰਮਲ ਸਿੰਘ ਦੇ ਨਾਂਅ 'ਤੇ ਯਾਦਗਾਰੀ ਗੇਟ ਬਣਾਉਣ ਦੀ ਵੀ ਮੰਗ ਕੀਤੀ ਹੈ।
ਇਸ ਮੌਕੇ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਸੁਲਤਾਨਵਿੰਡ ਤੋਂ ਤਰਨ ਤਾਰਨ ਜਾਣ ਵਾਲਾ ਰੋਡ ਅਕਾਲੀ ਸਰਕਾਰ ਸਮੇਂ ਬਣਾਇਆ ਗਿਆ ਸੀ, ਜੋ ਨਾਂਅ ਤੋਂ ਬਿਨਾਂ ਲਵਾਇਰਸ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ਹੈ ਕਿ ਇਸ ਸੜਕ ਦਾ ਨਾਂਅ ਸਵਰਗ ਵਾਸੀ ਭਾਈ ਨਿਰਮਲ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਉਹ ਸਾਰੇ ਖੇਤਰਾਂ ਦੇ ਲੋਕਾਂ ਤੋਂ ਦਸਤਖ਼ਤ ਕਰਵਾ ਕੇ ਉਹ ਇਨ੍ਹਾਂ ਦੀ ਮੰਗ ਨੂੰ ਮੇਅਰ ਕੋਲ ਰੱਖਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਨਗਰ ਨਿਗਮ ਕੋਲ ਪੈਸੇ ਨਹੀਂ ਹਨ ਤਾਂ ਉਹ ਉਨ੍ਹਾਂ ਨੂੰ ਦੱਸਣ ਫਿਰ ਅਕਾਲੀ ਦਲ ਵੱਲੋਂ ਉਨ੍ਹਾਂ ਦਾ ਯਾਦਗਾਰੀ ਗੇਟ ਬਣਾਇਆ ਜਾਵੇਗਾ।