ਅੰਮ੍ਰਿਤਸਰ: ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਜਿਥੇ ਸਰਗਰਮੀਆਂ ਤੇਜ਼ ਹੋ ਗਈਆਂ ਹਨ, ਉਥੇ ਹੀ ਅਜਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਅਜਨਾਲਾ 'ਚ ਅਕਾਲੀ ਦਲ ਨੂੰ ਹੁੰਗਾਰਾ, ਵੱਡੀ ਗਿਣਤੀ ਲੋਕਾਂ ਨੇ ਛੱਡੀ ਕਾਂਗਰਸ - ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ
ਅਜਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਗਏ।
ਅਜਨਾਲਾ 'ਚ ਅਕਾਲੀ ਦਲ ਨੂੰ ਹੁੰਗਾਰਾ, ਵੱਡੀ ਗਿਣਤੀ ਲੋਕਾਂ ਨੇ ਛੱਡੀ ਕਾਂਗਰਸ
ਇਸ ਮੌਕੇ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੇ ਲੋਕਾਂ ਨੂੰ ਸਿਰਪਾਓ ਦੇ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਹੈ ਅਤੇ ਉਨ੍ਹਾਂ ਨੂੰ ਹਰ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਜਨਾਲਾ ਵਿਖੇ ਅਕਾਲੀ ਦਲ ਚੋਣਾਂ ਲੜ ਰਿਹਾ ਹੈ ਅਤੇ ਅਕਾਲੀ ਦਲ ਵਿਕਾਸ ਦੇ ਮੁੱਦੇ ਤੇ ਚੋਣਾਂ ਲੜੇਗਾ ਅਤੇ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।