ਅੰਮ੍ਰਿਤਸਰ:2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ (2022 Punjab Assembly Election) ਤੋਂ ਪਹਿਲਾਂ ਪੰਜਾਬ ਵਿੱਚ ਸਿਆਸਤੀ ਪੂਰੀ ਤਰ੍ਹਾਂ ਭਖ ਚੁੱਕੀ ਹੈ। ਇੱਕ ਪਾਸੇ ਜਿੱਥੇ ਸਿਆਸੀ ਪਾਰਟੀਆਂ ਵਿੱਚ ਲੀਡਰਾਂ ਵੱਲੋਂ ਦਲ ਬਦਲੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਇਨ੍ਹਾਂ ਲੀਡਰਾਂ ਵੱਲੋਂ ਇੱਕ ਦੂਜੇ ‘ਤੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪੰਥਕ ਰੋਸ ਇੱਕਠ ਵਿੱਚ ਪਹੁੰਚੇ ਸਾਬਕਾ ਕੈਬਨਿਟ ਮੰਤਰੀ (Former cabinet minister) ਅਤੇ ਅਕਾਲੀ ਆਗੂ ਅਨਿਸ ਜੋਸ਼ੀ ਨੇ ਕਾਂਗਰਸ ਪਾਰਟੀ (Congress Party) ‘ਤੇ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਡੁੱਬਦਾ ਹੋਇਆ ਜਹਾਜ ਹੈ ਅਤੇ ਜੋ ਵੀ ਦੂਜੀਆਂ ਪਾਰਟੀਆਂ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ, ਉਹ ਲੀਡਰ ਡੁੱਬਦੇ ਹੋਏ ਜਹਾਜ ਵਿੱਚ ਸਵਾਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਹੀ ਨਹੀਂ ਪੂਰੇ ਦੇਸ਼ ਵਿੱਚ ਕਾਂਗਰਸ ਪਾਰਟੀ (Congress Party) ਖ਼ਤਮ ਹੋ ਚੁੱਕੀ ਹੈ। ਜਿਸ ਦਾ ਹੁਣ ਕੋਈ ਪੰਜਾਬ ਵਿੱਚ ਵਜ਼ੂਦ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ (Congress Party) ਦੇ ਜਹਾਜ ਨੂੰ ਡੁੱਬਦੇ ਹੋਏ ਦੇਖ ਸਾਰੇ ਕਾਂਗਰਸ ਦੀ ਸੀਨੀਅਰ ਆਗੂ ਕਾਂਗਰਸ ਛੱਡ ਕੇ ਦੂਜੀਆ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ (Congress Party) ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾ (2017 Punjab Assembly Elections) ਵਿੱਚ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸ ਕਰਕੇ ਅੱਜ ਪੰਜਾਬ ਦਾ ਹਰ ਵਰਗ ਪੰਜਾਬ ਸਰਕਾਰ ਖ਼ਿਲਫ਼ ਧਰਨੇ ਦੇ ਰਿਹਾ ਹੈ।