ਅੰਮ੍ਰਿਤਸਰ:ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂਆਂ ਤੇ ਵਰਕਰਾਂ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਹੱਕ ਦੇ ਵਿੱਚ ਪੰਜਾਬ ਦੀ ਚੰਨੀ ਸਰਕਾਰ ਦੇ ਮੰਤਰੀਆਂ ਤੇ ਆਗੂਆਂ ਦੇ ਪੁਤਲੇ ਫੂਕੇ ਗਏ। ਉਨ੍ਹਾਂ ਦੇ ਪੁਤਲਿਆਂ ਉਤੇ ਛਿੱਤਰਾਂ ਦੇ ਹਾਰ ਪਾ ਕੇ ਛਿੱਤਰ ਪਰੇਡ ਵੀ ਕੀਤੀ ਗਈ। ਇਸ ਮੌਕੇ ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਪਾਰਟੀ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਕਾਂਗਰਸ ਦੀ ਸਰਕਾਰ ਨੂੰ ਨਵਜੋਤ ਸਿੰਘ ਸਿੱਧੂ (Navjot Singh Sidhu)ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਬੇਦਾਗ ਸਾਫ਼ ਛਵੀ ਵਾਲੇ ਲੀਡਰ ਹਨ, ਉਨ੍ਹਾਂ ਕਦੀ ਕਿਸੇ ਦਾ ਬੁਰਾ ਨਹੀਂ ਕੀਤਾ।
ਅਕਾਲੀ ਦਲ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਉਨ੍ਹਾਂ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਬਦਲੇ ਦੀ ਭਾਵਨਾ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਉਤੇ ਪਰਚਾ ਦਰਜ ਕਰਵਾਇਆ ਗਿਆ ਜੋ ਸਰਾਸਰ ਗ਼ਲਤ ਹੈ। ਇੱਥੋਂ ਤੱਕ ਕਿ ਪੰਜਾਬ ਸਰਕਾਰ (Government of Punjab) ਨੇ ਪੰਜਾਬ ਪੁਲਿਸ ਦੇ ਤਿੰਨ ਡੀਜੀਪੀ ਤੱਕ ਬਦਲ ਦਿੱਤੇ। ਜਿਨ੍ਹਾਂ ਨੇ ਝੂਠੇ ਪਰਚੇ ਦਰਜ ਕਰਨ ਤੋਂ ਨਾਂਹ ਕਰ ਦਿੱਤੀ। ਇਸ ਤੋਂ ਬਾਅਦ ਸਿੱਧੂ ਦੇ ਕਹਿਣ ਤੇ ਨਵਾਂ ਡੀਜੀਪੀ ਲਾ ਕੇ ਮਜੀਠੀਆ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ।
ਇਸ ਮੌਕੇ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੂੰ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁਤਲੇ ਉਤੇ ਛਿੱਤਰਾਂ ਦੇ ਹਾਰ ਪਾ ਕੇ ਛਿੱਤਰ ਪਰੇਡ ਕਰ ਉਨ੍ਹਾਂ ਦੇ ਪੁਤਲੇ ਫੂਕੇ ਗਏ।
ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਬਦਲੇ ਦੀ ਭਾਵਨਾ ਤੋਂ ਬਾਜ਼ ਨਾ ਆਈ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸੜਕਾਂ ਤੇ ਉਤਰ ਕੇ ਕਾਂਗਰਸ ਸਰਕਾਰ ਦੇ ਖਿਲਾਫ਼ ਤਿੱਖੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ ਨਾਲ ਹਨ ਤੇ 2022 ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ।
ਇਹ ਵੀ ਪੜੋ:ਠੰਡ ’ਚ ਜਾਨਲੇਵਾ ਬਣੀ ਅੰਗੀਠੀ: ਤਿੰਨ ਬੱਚਿਆ ਦੀ ਮੌਤ, ਮਾਤਾ-ਪਿਤਾ ਦੀ ਹਾਲਤ ਗੰਭੀਰ