ਪੰਜਾਬ

punjab

ETV Bharat / state

ਬਿਕਰਮ ਮਜੀਠਿਆ ਨੇ ਫਿਰ ਘੇਰੇ ਮੁੱਖ ਮੰਤਰੀ ਮਾਨ, ਕਿਹਾ-ਸਰਕਾਰ ਮਨਾਉਂਦੀ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਹਾੜਾ - ਅੰਮ੍ਰਿਤਸਰ ਦੀਆਂ ਖਬਰਾਂ

ਅੰਮ੍ਰਿਤਸਰ ਵਿੱਚ ਸ਼ਹੀਦ ਮਦਦ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਲਕਸ਼ਮੀ ਕਾਂਤਾ ਚਾਵਲਾ ਨੇ ਉਚੇਚਾ ਭਾਗ ਲਿਆ।

Etv Bharat
Etv Bharat

By

Published : Aug 17, 2023, 7:20 PM IST

ਬਿਕਰਮ ਮਜੀਠੀਆ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਉੱਤੇ ਸੰਬੋਧਨ ਕਰਦੇ ਹੋਏ।

ਅੰਮ੍ਰਿਤਸਰ :ਸ਼ਹੀਦ ਮਦਨ ਲਾਲ ਢੀਂਗਰਾ ਨੂੰ ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਸ਼ਰਧਾਂਜਲੀ ਸਮਾਗਮ 'ਚ ਮੁੱਖ ਤੌਰ 'ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪਹੁੰਚੇ ਅਤੇ ਕਿਹਾ ਕਿ ਸ਼ਹੀਦਾਂ ਨੇ ਜਿਸ ਤਰ੍ਹਾਂ ਦਾ ਦੇਸ਼ ਬਣਾਉਣ ਦਾ ਸੁਪਨਾ ਸੀ ਵੇਖਿਆ ਸੀ। ਇਹ ਅੱਜ ਵੀ ਪੂਰਾ ਨਹੀਂ ਹੋਇਆ।

ਸਰਕਾਰ ਮਨਾਉਂਦੀ ਸ਼ਹੀਦੀ ਦਿਹਾੜਾ : ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜਾਣਬੁੱਝ ਕੇ ਕੱਲ੍ਹ ਰਾਜਪਾਲ ਦੇ ਪ੍ਰੋਗਰਾਮ 'ਚ ਸ਼ਿਰਕਤ ਨਹੀਂ ਕੀਤੀ, ਇਹ ਪ੍ਰੋਗਰਾਮ ਭਗਵੰਤ ਮਾਨ ਵੱਲੋਂ ਮਨਾਇਆ ਜਾਣਾ ਚਾਹੀਦਾ ਸੀ, ਜਿਸ ਨੇ ਇਸ ਦਾ ਸਨਮਾਨ ਨਹੀਂ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਮਦਨ ਲਾਲ ਢੀਂਗਰਾ ਨੇ 26 ਸਾਲ ਦੀ ਉਮਰ ਵਿੱਚ ਅਤੇ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿਚ ਸ਼ਹੀਦੀ ਦਿੱਤੀ ਸੀ। ਦੇਸ਼ ਦੀ ਖਾਤਿਰ ਮਜੀਠਿਆ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਜੋ ਸਾਡੇ ਸ਼ਹੀਦਾਂ ਦੀ ਸੋਚ ਸੀ। ਉਨ੍ਹਾਂ ਕਿਹਾ ਕਿ ਗਵਰਨਰ ਨੇ ਅਉਣਾ ਸੀ ਅਤੇ ਸਿਹਤ ਠੀਕ ਨਾ ਹੋਣ ਕਰਕੇ ਉਹ ਅੱਜ ਇਸ ਪ੍ਰੋਗਰਾਮ ਵਿਚ ਨਹੀਂ ਆ ਸਕੇ ਹਨ। ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਰਟੂਨ ਦੱਸਿਆ ਅਤੇ ਕਿਹਾ ਕਿ ਭਗਵੰਤ ਮਾਨ ਹਰ ਵਾਰ ਗੱਲ ਬਦਲਦਾ ਹੈ।

ਮਜੀਠੀਆ ਨੇ ਕਿਹਾ ਸ਼ਹੀਦਾਂ ਦੀ ਫ਼ੋਟੋ ਲਗਾਉਣ ਦੇ ਨਾਲ ਇਹ ਮਸਲਾ ਹੱਲ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਹਰ ਵਾਰ ਬੀਬੀ ਲਕਸ਼ਮੀ ਕਾਂਤਾ ਚਾਵਲਾ ਦੇ ਯਤਨਾਂ ਦੇ ਨਾਲ ਇਹ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਮਜੀਠੀਆ ਨੇ ਕਿਹਾ ਕਿ ਸਰਕਾਰ ਦੀ ਅਸਫਲਤਾ ਤੁਹਾਡੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਵਿੱਚ ਬਾਰਿਸ਼ ਹੋਈ, ਉਸ ਤੋਂ ਪਹਿਲਾਂ ਅਲਰਟ ਜਾਰੀ ਹੋਇਆ ਤੇ ਮੁੱਖ ਮੰਤਰੀ ਇਸ ਪਾਸੇ ਅਵੇਸਲੇ ਹਨ। ਇਸ ਮੌਕੇ ਖੂਨ ਦਾਨ ਕੈਂਪ ਵੀ ਲਗਾਇਆ ਗਿਆ ਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।

ABOUT THE AUTHOR

...view details