ਅੰਮ੍ਰਿਤਸਰ: ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਨ ਭੇਟ ਹੋਏ ਸਰੂਪਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿੰਗ ਕਮੇਟੀ ਨੂੰ ਧਾਰਮਿਕ ਸਜ਼ਾ ਲਾਈ ਗਈ ਸੀ।
ਪੰਜ ਸਿੰਘ ਸਾਹਿਬਾਨਾਂ ਵੱਲੋਂ ਅੰਤ੍ਰਿੰਗ ਕਮੇਟੀ ਨੂੰ ਲਾਈ ਸੇਵਾ ਪੂਰੀ ਕੀਤੀ :ਲੌਂਗੋਵਾਲ - sri guru granth sahib case
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੇ ਸਾਲ 2016 ਵਿੱਚ ਅਗਨ ਭੇਟ ਹੋਏ ਸਰੂਪਾਂ ਦੇ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨਾਂ ਵੱਲੋਂ ਲੱਗੀ ਸੇਵਾ ਦੇ ਆਦੇਸ਼ ਮੁਤਾਬਕ ਗੁਰਦੁਆਰਾ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਇਸ ਉਪਰੰਤ 3 ਦਿਨਾਂ ਝਾੜੂ ਦੀ ਸੇਵਾ ਕੀਤੀ ਹੈ।
ਸੇਵਾ ਨੂੰ ਪੂਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੇ ਸਾਲ 2016 ਵਿੱਚ ਅਗਨ ਭੇਟ ਹੋਏ ਸਰੂਪਾਂ ਦੇ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨਾਂ ਵੱਲੋਂ ਲੱਗੀ ਸੇਵਾ ਦੇ ਆਦੇਸ਼ ਮੁਤਾਬਕ ਗੁਰਦੁਆਰਾ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਇਸ ਉਪਰੰਤ 3 ਦਿਨਾਂ ਝਾੜੂ ਦੀ ਸੇਵਾ ਕੀਤੀ ਹੈ।
ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਬਾਰੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਜਿੰਦਾ ਤੇ ਭਾਈ ਸੁੱਖਾ ਕੌਮ ਦੇ ਹੀਰੇ ਸਨ ਤੇ ਸਿੱਖ ਕੌਮ ਵਿਚ ਉਨ੍ਹਾਂ ਦਾ ਵੱਡਾ ਨਾਂਅ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਦਰਬਾਰ ਸਾਹਿਬ ਢਹਿ ਢੇਰੀ ਕਰਨ ਵਾਲੀ ਹਕੂਮਤ ਤੋਂ ਬਦਲਾ ਲਿਆ ਅਤੇ ਜਨਰਲ ਵੈਦਿਆ ਨੂੰ ਸੋਧਾ ਲਾਇਆ, ਇਸ ਲਈ ਉਨ੍ਹਾਂ ਦਾ ਨਾਂਅ ਚਮਕਦਾ ਰਹੇਗਾ।