ਪੰਜਾਬ

punjab

ETV Bharat / state

'SGPC ਨੂੰ ਬਦਨਾਮ ਕਰਨ ਲਈ 4 ਸਾਲਾਂ ਬਾਅਦ ਚੁੱਕਿਆ ਗ੍ਰੰਥ ਸਾਹਿਬ ਦੇ ਸਰੂਪਾਂ ਦਾ ਮਾਮਲਾ' - ਸ੍ਰੀ ਗੁਰੂ ਗ੍ਰੰਥ ਸਾਹਿਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ 19 ਮਈ 2016 ਨੂੰ ਗੁਰਦੁਆਰਾ ਰਾਮਸਰ ਸਾਹਿਬ ਅੰਮ੍ਰਿਤਸਰ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਸੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੁਰੰਤ ਉੱਥੇ ਪਹੁੰਚ ਗਏ। ਅੱਗ ਦੇ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 5 ਸਰੂਪ ਬਿਲਕੁਲ ਸੜ ਗਏ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਕਾਫੀ ਸਰੂਪਾਂ ਨੂੰ ਅਗਨ ਭੇਟ ਹੋਣ ਤੋਂ ਬਚਾਇਆ ਗਿਆ।

ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ
ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ

By

Published : Jun 27, 2020, 7:35 PM IST

ਅੰਮ੍ਰਿਤਸਰ: ਬੀਤੇ ਦਿਨੀਂ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਮੁਖੀ ਜਸਟਿਸ ਅਜੀਤ ਸਿੰਘ ਬੈਂਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਆਰੋਪ ਲਾਇਆ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਰਿਕਾਰਡ ਵਿੱਚੋਂ 267 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗਾਇਬ ਕਰ ਦਿੱਤੇ ਸਨ। ਜਸਟਿਸ ਬੈਂਸ ਵੱਲੋਂ ਇਹ ਆਰੋਪ ਸਰੂਪਾਂ ਦੀ ਨਿਗਰਾਨੀ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮ ਕਮਲਦੀਪ ਸਿੰਘ ਦੇ ਹਵਾਲੇ ਨਾਲ ਕਮੇਟੀ 'ਤੇ ਲਾਏ ਗਏ ਹਨ।

ਵੀਡੀਓ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ 19 ਮਈ 2016 ਨੂੰ ਗੁਰਦੁਆਰਾ ਰਾਮਸਰ ਸਾਹਿਬ ਅੰਮ੍ਰਿਤਸਰ ਵਿਖੇ ਇੱਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਸੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੁਰੰਤ ਉੱਥੇ ਪਹੁੰਚ ਗਏ। ਅੱਗ ਦੇ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 5 ਸਰੂਪ ਬਿਲਕੁਲ ਸੜ ਗਏ ਅਤੇ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਕਾਫੀ ਸਰੂਪਾਂ ਨੂੰ ਅਗਨ ਭੇਟ ਹੋਣ ਤੋਂ ਬਚਾਇਆ ਗਿਆ।

ਉਨ੍ਹਾਂ ਦੱਸਿਆ ਕਿ ਪਾਣੀ ਦੀਆਂ ਬੁਛਾੜਾਂ ਕਰਕੇ 9 ਸਰੂਪ ਬਿਲਕੁਲ ਭਿੱਜ ਗਏ ਸਨ ਅਤੇ ਕੁਝ ਸਰੂਪਾਂ ਉੱਪਰ ਪਾਣੀ ਦੇ ਛਿੱਟੇ ਪੈ ਗਏ ਹਨ। ਜਿਸ ਕਾਰਨ ਜਿਲਦਾਂ ਹੀ ਖਰਾਬ ਹੋਈਆਂ। ਇਸ ਗੰਭੀਰ ਮਸਲੇ ਉੱਪਰ ਉਸ ਸਮੇਂ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ 5 ਮੈਂਬਰੀ ਕਮੇਟੀ ਵੀ ਬਣਾਈ ਗਈ। ਉਨ੍ਹਾਂ ਕਿਹਾ ਕਿ 4 ਸਾਲਾਂ ਬਾਅਦ ਜਸਟਿਸ ਅਜੀਤ ਸਿੰਘ ਬੈਂਸ ਸਾਡੇ ਸੇਵਾਮੁਕਤ ਮੁਲਾਜ਼ਮ ਦਲਜੀਤ ਸਿੰਘ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ 'ਤੇ ਬੇਬੁਨਿਆਦ ਦੋਸ਼ ਲਾ ਰਹੇ ਹਨ ਕਿ ਅਸੀਂ ਸਰੂਪਾਂ ਦੇ ਬਾਰੇ ਸਿੱਖ ਸੰਗਤਾਂ ਕੋਲੋਂ ਲੁਕੋ ਰੱਖਿਆ।

ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਸ਼੍ਰੋਮਣੀ ਕਮੇਟੀ ਦੇ ਕੰਮਾਂ ਕਾਰਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਸੰਗਠਨ ਵੱਲੋਂ 267 ਸਰੂਪਾਂ ਦਾ ਕਹਿ ਕੇ ਕਮੇਟੀ ਦੇ ਸਿਰ ਇੱਕ ਘਪਲੇਬਾਜ਼ੀ ਮੜ੍ਹੀ ਜਾ ਰਹੀ ਹੈ ਅਤੇ ਕਮੇਟੀ ਨੂੰ ਗਲਤ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਤੇ ਮਨੁੱਖੀ ਅਧਿਕਾਰ ਸੰਗਠਨ ਦੇ ਮੁਖੀ ਅਜੀਤ ਸਿੰਘ ਬੈਂਸ ਵੱਲੋਂ ਲਾਏ ਆਰੋਪ ਸਿਆਸ ਤੋਂ ਪ੍ਰੇਰਤ ਹਨ।

ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਜੇਕਰ ਜਸਟਿਸ ਬੈਂਸ ਨੂੰ ਕੁਝ ਗੜਬੜੀ ਲੱਗਦੀ ਸੀ ਤਾਂ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਗੱਲ ਕਰਦੇ, ਪਰ ਉਨ੍ਹਾਂ ਨੇ ਇੱਕ ਸਿਆਸੀ ਰੰਜਸ਼ ਦੇ ਤਹਿਤ ਇਹ ਮਾਮਲਾ ਜਾਣਬੁਝ ਕੇ ਚੁੱਕਿਆ ਹੈ।

ABOUT THE AUTHOR

...view details