ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਹੀ ਪੰਜਾਬ ਵਿਚ ਲੋਕਾਂ ਨਾਲ ਧੱਕਾ ਕੀਤੇ ਜਾ ਰਹੇ ਸਨ ਜਿਸ ਕਾਰਨ 2017 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ੍ਹ ਹੋਈ।
ਹੁਣ ਇੱਕ ਵਾਰ ਫਿਰ ਤੋਂ ਮਜੀਠਾ ਹਲਕੇ ਦੇ ਵਿਚ ਇਕ 17 ਸਾਲ ਦੇ ਨੌਜਵਾਨ ਕਿਸਾਨ ਨਾਲ ਧੱਕੇਸ਼ਾਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਉੱਥੇ ਹੀ ਇਸ ਧੱਕੇਸ਼ਾਹੀ ਕਰਨ ਦੇ ਦੋਸ਼ ਮਜੀਠਾ ਹਲਕੇ ਦੇ ਵਿਧਾਇਕ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਲਗਾਏ ਜਾ ਰਹੇ ਹਨ।
ਮਜੀਠੀਆ ਖ਼ਿਲਾਫ਼ ਕਿਸਾਨ ਪ੍ਰਦਰਸ਼ਨ ਕਰਦੇ ਹੋਏ ਮਜੀਠੀਆ ਦੀ ਸ਼ਹਿ ’ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਰਵਾਇਆ ਜਾ ਰਿਹਾ ਹੈ ਨਾਜਾਇਜ਼ ਕਬਜ਼ਾ
ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਸ਼ਹਿ ’ਤੇ 17 ਸਾਲ ਦੇ ਨੌਜਵਾਨ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜ਼ਬਰਦਸਤੀ ਉਸ ਦੀ ਜ਼ਮੀਨ ’ਤੇ ਫ਼ਸਲ ਦੀ ਕਟਾਈ ਵੀ ਕੀਤੀ ਜਾ ਰਹੀ ਹੈ।
ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀ ਹਿੱਕ ’ਤੇ ਬੈਠ ਸਕਦੇ ਹਾਂ ਤਾਂ ਇਸ ਮਾਮਲੇ ’ਚ ਵੀ ਬੈਠਾਂਗੇ: ਕਿਸਾਨ
ਕਿਸਾਨ ਜਥੇਬੰਦੀਆਂ ਦਾ ਵੀ ਕਹਿਣਾ ਹੈ ਕਿ ਜੇਕਰ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਵਾਸਤੇ ਦਿੱਲੀ ਦੀ ਹਿੱਕ ’ਤੇ ਬੈਠ ਕੇ 6 ਮਹੀਨੇ ਤੋਂ ਕਿਸਾਨ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਵੀ ਰੋਡ ’ਤੇ ਬੈਠ ਕੇ ਵੀ ਇਨਸਾਫ਼ ਦਿਵਾਇਆ ਜਾਏਗਾ, ਚਾਹੇ ਉਨ੍ਹਾਂ ਨੂੰ ਦਿੱਲੀ ਦੀ ਤਰਜ਼ ’ਤੇ ਪ੍ਰਦਰਸ਼ਨ ਹੀ ਕਿਉਂ ਨਾ ਕਰਨਾ ਪਵੇ।
ਇਹ ਵੀ ਪੜ੍ਹੋ: ਕੇਂਦਰ ਵਲੋਂ ਦੇਰੀ ਨਾਲ ਵੈਕਸੀਨ ਭੇਜਣ ਕਾਰਨ ਲੋਕ ਹੋ ਰਹੇ ਖੱਜਲ ਖੁਆਰ:ਸਿਹਤ ਮੰਤਰੀ