ਅੰਮ੍ਰਿਤਸਰ: ਅੰਮ੍ਰਿਤਸਰ ਸਾਹਿਬ ਵਿੱਚ ਭਾਈ ਅਮਰੀਕ ਸਿੰਘ ਅਜਨਾਲਾ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਬਾਬਾ ਬਲਦੇਵ ਸਿੰਘ ਜੋਗੇਵਾਲਾ, ਬਾਬਾ ਚਮਕੌਰ ਸਿੰਘ ਭਾਈ ਮੇਜਰ ਸਿੰਘ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਬਹਿਬਲਕਲਾਂ ਗੋਲੀਕਾਂਡ ਮਾਮਲੇ Behbal Kalan firing case ਵਿੱਚ ਮੁੱਖ ਦੋਸ਼ੀ ਮੰਨ ਕੇ ਸੁਖਬੀਰ ਸਿੰਘ ਬਾਦਲ Amrik Singh Ajnala demands arrest of Sukhbir Badal ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।
ਇਸ ਦੌਰਾਨ ਅੱਗੇ ਗੱਲਬਾਤ ਕਰਦਿਆ ਦੱਸਿਆ ਕਿ ਜਿਵੇਂ ਬੇਅਦਬੀਆਂ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਨੂੰ ਮੁੱਖ ਸ਼ਾਜਿਸ ਕਰਤਾ ਮੰਨਿਆ ਗਿਆ। ਉਸੇ ਤਰ੍ਹਾਂ ਹੀ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ Behbal Kalan firing case ਵਿੱਚ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।ਕਿਉਂਕਿ ਕਿ ਸੁਖਬੀਰ ਸਿੰਘ ਬਾਦਲ ਕੋਲੋ ਪੁੱਛ-ਗਿੱਛ ਹੁਣ ਬਹੁਤ ਹੋ ਚੁੱਕੀ ਹੈ।
ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਸਾਰੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਤਿੰਨ ਪੜਾਵਾਂ ਮਾਝਾ ਮਾਲਵਾ ਦੁਆਬਾ ਵਿੱਚ ਵੰਡ ਕੇ ਮੰਗ ਪੱਤਰ ਦਿੱਤੇ ਜਾਣਗੇ। ਦਿਨ ਸੋਮਵਾਰ 12 ਸਤੰਬਰ ਨੂੰ ਮਾਝੇ ਦੇ ਚਾਰਾਂ ਜ਼ਿਲ੍ਹਿਆਂ ਵਿੱਚ ਮੰਗ ਪੱਤਰ ਦਿੱਤੇ ਜਾਣਗੇ। ਮਾਲਵੇ ਤੇ ਦੁਆਬਾ ਦੀਆਂ ਤਰੀਕਾਂ ਅਸੀ ਲੋਕਾਂ ਨਾਲ ਰਾਏ ਮਸ਼ਵਰਾ ਕਰ ਐਲਾਨੀਆਂ ਜਾਣਗੀਆਂ। ਇਸ ਤੋ ਪਹਿਲਾਂ ਦੋਹਾਂ ਖੇਤਰਾਂ ਦਾ ਦੌਰਾ ਕਰ ਕੇ ਸੰਗਤਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾ ਪਤਾ ਕੀਤੇ ਗਏ 328 ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ ਵਿੱਚ ਜਾਂਚ ਕਮੇਟੀ ਬਣਾ ਕੇ ਤੁਰੰਤ ਜਾਂਚ ਅਰੰਭ ਕਰਵਾਈ ਜਾਵੇ। ਇਸ ਤੋਂ ਇਲਾਵਾ ਅਸੀ ਜਦੋ ਮੁੱਖ ਮੰਤਰੀ ਪੰਜਾਬ ਨੂੰ ਮਿਲੇ ਸੀ। ਉਸ ਸਮੇਂ ਵੀ ਤਿੰਨ ਮੰਗਾਂ ਚੋਂ ਇਹ ਪ੍ਰਮੁੱਖ ਮੰਗ ਸੀ। ਪਰ ਅਜੇ ਤੱਕ ਸਾਨੂੰ ਇਸ ਬਾਰੇ ਕੋਈ ਵੀ ਜਬਾਬ ਨਹੀ ਮਿਲਿਆ। ਅਸੀ ਚਾਹੁੰਦੇ ਹਾਂ ਕਿ ਇਹ ਬਹੁਤ ਗੰਭੀਰ ਮਾਮਲਾ ਹੈ, ਇਸ ਨੂੰ ਅੱਖੋ ਪਰੋਖੇ ਨਹੀ ਕੀਤਾ ਜਾ ਸਕਦਾ। ਇਸ ਵਾਸਤੇ ਸਾਡੀ ਸਰਕਾਰ ਨੂੰ ਜ਼ੋਰਦਾਰ ਅਪੀਲ ਹੈ ਕਿ ਇਸ ਮਾਮਲੇ ਵੱਲ ਤੁਰੰਤ ਧਿਆਨ ਦਿੱਤਾ ਜਾਵੇ।
ਇਹ ਵੀ ਪੜੋ:-ਅਮਨ ਅਰੋੜਾ ਵੱਲੋਂ NHPC ਨੂੰ ਪੰਜਾਬ ਲਈ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਨੂੰ ਤਰਜੀਹ ਦੇਣ ਦੀ ਅਪੀਲ