ਅੰਮ੍ਰਿਤਸਰ: ਦੇਸ਼ ਭਰ ਵਿਚ ਸ਼ੁੱਕਰਵਾਰ ਨੂੰ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਯਾਦ ਕਰਦਿਆਂ 'ਅਜ਼ਾਦੀ ਦਾ ਅੰਮ੍ਰਿਤ' ਉਤਸਵ ਮਨਾਇਆ ਗਿਆ। ਜਿਸਦੇ ਚਲਦਿਆਂ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਅਤੇ ਸਿਵਲ ਪ੍ਰਸ਼ਾਸ਼ਨ ਵੱਲੋਂ ਜਲ੍ਹਿਆਂਵਾਲਾ ਬਾਗ ਤੋਂ ਸ਼ਹਿਰ ਵਾਸੀਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦਾ ਸੁਨੇਹਾ ਦੇਣ ਸੰਬਧੀ ਇਕ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ। ਅਜਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਾਇਕਲਿਸਟਾਂ ਦੇ ਨਾਲ-ਨਾਲ ਸ਼ਹਿਰਵਾਸੀਆਂ ਨੇ ਵੀ ਇਸ ਸਾਇਕਲ ਰੈਲੀ ’ਚ ਹਿੱਸਾ ਲਿਆ।
ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ’ਚ ਮਨਾਇਆ ਗਿਆ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ - ਪੁਲਿਸ ਪ੍ਰਸ਼ਾਸ਼ਨ ਅਤੇ ਸਿਵਲ ਪ੍ਰਸ਼ਾਸ਼ਨ
ਦੇਸ਼ ਭਰ ਵਿਚ ਸ਼ੁੱਕਰਵਾਰ ਨੂੰ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਯਾਦ ਕਰਦਿਆਂ 'ਅਜ਼ਾਦੀ ਦਾ ਅੰਮ੍ਰਿਤ' ਉਤਸਵ ਮਨਾਇਆ ਗਿਆ।
ਤਸਵੀਰ
ਇਸ ਮੌਕੇ ਗਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦਸਿਆ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਇਹ ਸਾਇਕਲ ਰੈਲੀ ਸਵੇਰੇ ਤੜਕਸਾਰ ਜਲ੍ਹਿਆਂਵਾਲਾ ਬਾਗ ਤੋਂ ਸ਼ੁਰੂ ਹੋਕੇ ਕੰਪਨੀ ਬਾਗ ਤਕ ਜਾਵੇਗੀ। ਇਸ ਸਾਇਕਲ ਰੈਲੀ ਦਾ ਮੁੱਖ ਮਕਸਦ ਦੇਸ਼ ਦੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਦਾ ਸੁਨੇਹਾ ਦੇਣਾ ਹੈ। ਇਸ ਮੌਕੇ ਜਿਲਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵੀ ਮੌਜੂਦ ਰਿਹਾ। ਇਸ ਮੌਕੇ ਡੀਸੀ ਖਹਿਰਾ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਤੋਂ ਇਲਾਵਾ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਮੁਕਾਬਲੇ ਸਾਰਾ ਸਾਲ ਕਰਵਾਏ ਜਾਣਗੇ।