ਪੰਜਾਬ

punjab

ETV Bharat / state

Daily Hukamnama: ੨ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama

By

Published : Apr 15, 2023, 6:56 AM IST

Updated : Apr 15, 2023, 7:24 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਅੱਜ ਦਾ ਹੁਕਮਨਾਮਾ

ਇਹ ਵੀ ਪੜੋ:Horoscope 15 April 2023 : ਕਿਵੇਂ ਰਹੇਗਾ ਅੱਜ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਅਰਥ:ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ ।

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਇਹ ਵੀ ਪੜੋ:Daily Love Rashifal ਜਾਣੋ ਕਿਹੜੀ ਰਾਸ਼ੀ ਵਾਲੇ ਰਹਿਣਗੇ ਉਦਾਸ ਤੇ ਖੁਸ਼, ਪੜ੍ਹੋ ਅੱਜ ਦਾ ਲਵ ਰਾਸ਼ੀਫਲ

Last Updated : Apr 15, 2023, 7:24 AM IST

ABOUT THE AUTHOR

...view details