ਪੰਜਾਬ

punjab

ETV Bharat / state

Amrit Wele Da Mukhwak: ੧੬ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Amrit Wele Da Mukhwak
Amrit Wele Da Mukhwak

By

Published : Apr 29, 2023, 6:51 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਨ

੧੬ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਇਹ ਵੀ ਪੜੋ:Crude Oil: ਪਾਕਿਸਤਾਨ, ਰੂਸ ਤੋਂ ਖਰੀਦ ਰਿਹਾ ਕੱਚਾ ਤੇਲ, ਅਮਰੀਕਾ ਨੂੰ ਨਹੀਂ ਕੋਈ ਇਤਰਾਜ਼

ਅਰਥ:(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥

ਇਹ ਵੀ ਪੜੋ:Aaj Da Panchang: ਜਾਣੋ ਅੱਜ ਦਾ ਪੰਚਾਂਗ, ਕੀ ਹੈ ਅੱਜ ਦਾ ਸ਼ੁਭ ਅਤੇ ਅਸ਼ੁਭ ਸਮਾਂ

ABOUT THE AUTHOR

...view details