ਅੰਮ੍ਰਿਤਸਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਪੰਜਾਬ ਪੁਲਿਸ 18 ਮਾਰਚ ਤੋਂ ਲਗਾਤਾਰ ਭਾਲ ਵਿੱਚ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਅੱਜ ਪੰਜਾਬ ਪੁਲਿਸ ਅੱਗੇ ਸਰੰਡਰ ਕਰ ਸਕਦਾ ਹੈ। ਜਾਣਕਾਰੀ ਅਨੁਸਾਰ ਸ੍ਰੀ ਦਰਬਾਰ ਸਾਹਿਬ ਵੱਲ ਜਾਣ ਵਾਲਿਆਂ ਰਸਤਿਆਂ ਉੱਤੇ ਭਾਰੀ ਫੋਰਸ ਤੈਨਾਤ ਕੀਤੀ ਗਈ ਹੈ। ਡੀਸੀਪੀ ਤੇ ਏਡੀਸੀਪੀ ਪੱਧਰ ਦੇ ਅਧਿਕਾਰੀ ਖੁਦ ਮੋਟਰ ਸਾਇਕਲ ਉੱਤੇ ਸਵਾਰ ਹੋ ਕੇ ਹਰ ਰਸਤੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ।
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜ ਸਕਦਾ:-ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਜਾਣ ਦੀਆਂ ਕਿਆਸ ਲਗਾਈਆਂ ਜਾ ਰਹੀਆਂ ਹਨ। ਜਿਸ ਕਰਕੇ ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਸਕਦਾ:-ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣ ਦਾ ਖਦਸਾ ਜਤਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਆਸ-ਪਾਸ ਦੇ ਕਈ ਹੋਟਲਾਂ ਵਿੱਚ ਵੀ ਤਲਾਸ਼ੀ ਲਈ ਜਾ ਰਹੀ ਹੈ। ਸਾਰੇ ਰਸਤਿਆਂ ਦੀ ਬਾਰੀਕੀ ਨਾਲ ਜਾਂਚ ਹੋ ਰਹੀ ਹੈ। ਸੂਤਰਾਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਪੁਲਿਸ ਅੱਗੇ ਸਿਰੰਡਰ ਕਰ ਸਕਦੇ ਹਨ।