ਅੰਮ੍ਰਿਤਸਰ:ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿੰਡ ਨੂੰ ਪੁਲਿਸ ਨੇ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਇਨ੍ਹਾਂ ਹੀ ਨਹੀਂ ਪਿੰਡ ਜੱਲੂਖੇੜਾ 'ਚ ਪੈਰਾ ਮਿਲਟਰੀ ਫੋਰਸ ਨੂੰ ਲਗਾ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਹੋਰ ਵੀ ਸਖ਼ਤੀ ਵਧਾ ਦਿੱਤੀ ਗਈ ਹੈ।ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਪਿੰਡ ਜੱਲੂਖੇੜਾ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ-ਨਾਲ ਚੱਪੇ-ਚੱਪੇ 'ਤੇ ਪੰਜਾਬ ਪੁਲਿਸ ਦੇ ਜਵਾਨ ਤੈਨਾਤ ਕੀਤੇ ਗਏ ਹਨ।
ਪਿੰਡ ਕਿਉਂ ਕੀਤਾ ਸੀਲ: ਜ਼ਿਕਰੇਖ਼ਾਸ ਹੈ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਡਰ ਹੈ ਕਿ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਕਿਸੇ ਵੀ ਅਣਸੁਖ਼ਾਵੀਂ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾਵੇ। ਕਿਸੇ ਵੀ ਅਣਸੁਖ਼ਾਵੀ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਪਿੰਡ ਜੱਲੂਖੇੜਾ ਨੂੰ ਸੀਲ ਕਰ ਦਿੱਤਾ ਹੈ। ਹਰ ਪਾਸੇ ਤੋਂ ਪੈਰਾ-ਮਿਲਟਰੀ ਫੋਰਸ ਵੱਲੋਂ ਪਿੰਡ ਨੂੰ ਘੇਰਾ ਪਾਇਆ ਗਿਆ ਹੈ।
ਅੰਮ੍ਰਿਤਪਾਲ ਦੇ ਪਿਤਾ ਨੇ ਕਹੀ ਵੱਡੀ ਗੱਲ:ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਪਿਤਾ ਦਾ ਬਿਆਨ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾ ਨੇ ਕੁਝ ਗੱਲਾਂ ਦੇ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੋਰਮਲ ਰੂਟਿਨ ਪ੍ਰੋਗਰਾਮ ਕਰਨ ਦੇ ਲਈ ਗਿਆ ਸੀ। ਫਿਰ ਰਾਹ ਵਿੱਚ ਉਨ੍ਹਾਂ ਪਿੱਛੇ ਪੁਲਿਸ ਲੱਗ ਗਈ। ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਕਿ ਪੁਲਿਸ ਜਿਨ੍ਹਾ ਸਾਡੇ ਉਤੇ ਕੰਟਰੋਲ ਕਰ ਰਹੀ ਹੈ ਉਨ੍ਹਾਂ ਹੀ ਜੋਰ ਨਸ਼ਾ ਕੰਟਰੋਲ ਕਰਨ ਲਈ ਲਗਾਵੇ। ਜਿਸ ਨਾਲ ਪੰਜਾਬ ਸਵਰ ਅਤੇ ਸੁਧਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਤਾਂ ਹਾਲੇ ਤੱਕ ਇਹ ਵੀ ਪਤਾ ਨਹੀਂ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾ ਨਹੀਂ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਅੰਮ੍ਰਿਤਪਾਲ ਦੇ ਘਰ ਦੀ ਤਲਾਸੀ ਵੀ ਲਈ ਹੈ। ਜਿਸ ਵਿੱਚ ਪਰਿਵਾਰ ਨੇ ਉਸ ਦਾ ਪੂਰਾ ਸਹਿਯੋਗ ਦਿੱਤਾ ਹੈ।