ਅੰਮ੍ਰਿਤਸਰ: ਪਿਛਲੇ ਦਿਨੀ ਇੱਕ ਡਾਕਟਰ ਦੇ ਘਰ ਲੁੱਟ-ਖੋਹ ਦੀ ਵਾਰਦਾਤ ਹੋਈ ਸੀ, ਜਿਸ ਦੀ ਜਾਂਚ ਪੜਤਾਲ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਅੱਜ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 4 ਮੁਲਜ਼ਮਾਂ ਨੂੰ ਟ੍ਰੇਸ ਕਰਕੇ ਕਾਬੂ ਕਰ ਲਿਆ ਹੈ।
ਅੰਮ੍ਰਿਤਸਰ: ਡਾਕਟਰ ਘਰ ਹੋਈ ਲੁੱਟ ਦੇ 4 ਮੁਲਜ਼ਮਾਂ ਨੂੰ ਕੀਤਾ ਕਾਬੂ - ਅੰਮ੍ਰਿਤਸਰ ਪੁਲਿਸ
ਪਿਛਲੇ ਦਿਨੀ ਇੱਕ ਡਾਕਟਰ ਦੇ ਘਰ ਲੁੱਟ-ਖੋਹ ਦੀ ਵਾਰਦਾਤ ਹੋਈ ਸੀ, ਜਿਸ ਦੀ ਜਾਂਚ ਪੜਤਾਲ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਅੱਜ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 4 ਮੁਲਜ਼ਮਾਂ ਨੂੰ ਟ੍ਰੇਸ ਕਰਕੇ ਕਾਬੂ ਕਰ ਲਿਆ ਹੈ।
ਡੀਸੀਪੀ ਇਨਵੈਸਟੀਗੇਸ਼ਨ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ 4 ਲੋਕ ਗ੍ਰਿਫ਼ਤਾਰ ਕੀਤੇ ਗਏ ਹਨ, ਜਿਨ੍ਹਾਂ ਵਿੱਚ 2 ਔਰਤਾਂ ਸ਼ਾਮਲ ਹਨ। ਇੱਕ ਔਰਤ ਦਾ ਨਾਂਅ ਦਲਜੀਤ ਕੌਰ ਹੈ ਜੋ ਕਿ 10 ਸਾਲ ਪਹਿਲਾਂ ਇਨ੍ਹਾਂ ਦੇ ਘਰ ਵਿੱਚ ਕੰਮ ਕਰਦੀ ਸੀ ਅਤੇ ਉਸ ਨੇ ਹੀ ਆਪਣੇ ਪਤੀ ਦਿਲਦਾਰ ਸਿੰਘ ਅਤੇ ਆਪਣੀ ਸੱਸ ਦੇ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ ਇੱਕ ਪਿਸਟਲ 12 ਬੋਰ, 65 ਹਜ਼ਾਰ ਰੁਪਏ ਵੀ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੇ ਅਜੇ ਬਾਕੀ ਸਾਥੀ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਨੇ ਇਹ ਵੀ ਖੁਲਾਸਾ ਕੀਤਾ ਕਿ ਇਹ ਲੋਕ ਪਹਿਲਾਂ ਨਸ਼ੇ ਦਾ ਧੰਦਾ ਕਰਦੇ ਸਨ ਅਤੇ ਉਨ੍ਹਾਂ ਦੇ ਉੱਤੇ ਪਰਚੇ ਵੀ ਦਰਜ ਹਨ।