ਅੰਮ੍ਰਿਤਸਰ:ਖੇਤੀਬਾੜੀ ਕਾਲੇ ਕਾਨੂੰਨ (Agricultural black law) ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ਉਤੇ ਧਰਨਾ ਲਗਾਤਾਰ ਚੱਲ ਰਿਹਾ ਹੈ। ਭਾਰਤ ਸਰਕਾਰ ਦੁਆਰਾ ਖੇਤੀ ਕਾਨੂੰਨਾਂ ਨੂੰ ਰੱਦ (Repeal of black laws) ਕੀਤਾ ਗਿਆ ਹੈ।ਅੰਮ੍ਰਿਤਸਰ ਦੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਦਾ ਜਥਾ ਦਿੱਲੀ ਬਾਰਡਰਾਂ ਲਈ ਰਵਾਨਾ ਕੀਤਾ ਗਿਆ ਹੈ।ਇਸ ਮੌਕੇ ਕਿਸਾਨ ਆਗੂਆਂ ਨੇ ਕਾਲੇ ਕਾਨੂੰਨ ਰੱਦ ਕੀਤੇ ਜਾਣ ਨੂੰ ਲੈ ਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸਹਿਯੋਗ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਕਿਸਾਨ ਆਗੂ ਸੁਖਦੇਵ ਸਿੰਘ ਨੇ ਦੱਸਿਆ ਹੈ ਕਿ ਕਿਸਾਨ ਭਾਈਚਾਰੇ ਲਈ ਖੁਸ਼ੀ ਦੀ ਗੱਲ ਹੈ ਕਿ ਕਾਲੇ ਕਾਨੂੰਨ ਰੱਦ ਹੋ ਗਏ ਹਨ ਪਰ ਅਜੇ ਵੀ ਐਮਐਸਪੀ ਦਾ ਮੁੱਦਾ ਪੈਡਿੰਗ (MSP issue padding)ਹਨ।