ਅੰਮ੍ਰਿਤਸਰ:ਜ਼ਿਲ੍ਹੇ ’ਚ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ। ਇਸ ਦੇ ਚੱਲਦੇ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਸੰਪੂਰਨ ਲੌਕਡਾਊਨ ਦੌਰਾਨ ਆਟੋ ਚਾਲਕਾਂ ਅਤੇ ਦੋ ਪਹੀਆਂ ਵਾਹਨਾਂ ਨੂੰ ਸੜ੍ਹਕਾਂ ’ਤੇ ਨਾ ਨਿਕਲਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਤਾਂ ਜੋ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਪ੍ਰਸ਼ਾਸਨ ਦੇ ਨਿਯਮਾਂ ਦੀ ਕੋਈ ਵੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਦਾ ਚਾਲਾਨ ਕੱਟਿਆ ਜਾਵੇਗਾ।
ਅੰਮ੍ਰਿਤਸਰ ਪ੍ਰਸ਼ਾਸਨ ਨੇ ਆਟੋ ਚਾਲਕਾਂ ਨੂੰ ਜਾਰੀ ਕੀਤੇ ਇਹ ਨਿਰਦੇਸ਼
ਕੋਵਿਡ-19 ਸਬੰਧੀ ਪ੍ਰਸ਼ਾਸਨ ਨੇ ਆਟੋ ਚਾਲਕਾਂ ਅਤੇ ਦੋ ਪਹੀਆ ਵਾਹਨਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਸੜਕ ’ਤੇ ਨਾ ਨਿਕਲਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੋ ਵੀ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਨਿਯਮਾਂ ਦੀ ਉਲੰਘਣਾ ਕਰਨ ਖਿਲਾਫ ਪ੍ਰਸ਼ਾਸ਼ਨ ਸਖਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਪੁਲਿਸ ਇੰਨਚਾਰਜ ਅਨੂਪ ਕੁਮਾਰ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਦੇ ਏਡੀਸੀਪੀ ਵੱਲੋਂ ਜਾਰੀ ਹਦਾਇਤਾਂ ’ਤੇ ਸ਼ਹਿਰ ਚ ਚੱਲਣ ਵਾਲੇ ਆਟੋ ਰਿਕਸ਼ਾ ਚਾਲਕਾਂ ਅਤੇ ਉਨ੍ਹਾਂ ਦੀਆਂ ਯੂਨੀਅਨ ਦੇ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਕਿ ਕੋਵਿਡ 19 ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਨਵੀਆਂ ਹਦਾਇਤਾ ਦੇ ਚੱਲਦੇ ਸ਼ਨੀਵਾਰ ਅਤੇ ਐਤਵਾਰ ਦੇ ਸੰਪੂਰਨ ਲੌਕਡਾਊਨ ਦੇ ਦੌਰਾਨ ਸ਼ਹਿਰ ਦੀਆ ਸੜਕਾਂ ਤੇ ਕਿਸੇ ਵੀ ਆਟੋ ਚਾਲਕ ਨੂੰ ਜਾਂ ਫਿਰ ਬਿਨਾਂ ਕਿਸੇ ਜਰੂਰੀ ਕੰਮ ਤੋਂ ਦੋ ਪਹੀਆਂ ਵਾਹਨਾ ਦੇ ਨਿਕਲਣ ’ਤੇ ਪਾਬੰਦੀ ਲਗਾਈ ਗਈ ਹੈ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੱਟਿਆ ਜਾਵੇਗਾ।
ਇਹ ਵੀ ਪੜੋ: Patanjali: ਪੰਤਜਲੀ ਦੇ ਨਾਂ ਤੋਂ ਸਰੋਂ ਦਾ ਤੇਲ ਸਪਲਾਈ ਕਰਨ ਵਾਲੀ ਫੈਕਟਰੀ ਸੀਲ