ਪੰਜਾਬ

punjab

ETV Bharat / state

Gold smuggling: ਦੁਬਈ ਤੋਂ ਆਏ ਵਿਅਕਤੀ ਤੋਂ 49 ਲੱਖ ਸੋਨਾ ਬਾਰਮਦ, ਗੁਪਤ ਅੰਗ ਵਿੱਚ ਸੀ ਲਕੋਇਆ - Amritsar Airport news

Gold smuggling: ਅੰਮ੍ਰਿਤਸਰ ਦੇ ਹਵਾਈ ਅੱਡੇ ਉੱਤੇ ਕਸਟਮ ਵਿਭਾਗ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ 49.94 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ। ਦੱਸ ਦਈਏ ਕਿ ਵਿਅਕਤੀ ਇਸ ਸੋਨੇ ਨੂੰ ਪੇਸਟ ਬਣਾ ਆਪਣੇ ਪ੍ਰਾਈਵੇਟ ਪਾਰਟ ਵਿੱਚ ਪਾ ਕੇ ਲਿਆਇਆ ਸੀ।

Amritsar Airport Gold Smuggling
Amritsar Airport Gold Smuggling

By

Published : Jul 18, 2023, 9:36 AM IST

ਅੰਮ੍ਰਿਤਸਰ:ਜ਼ਿਲ੍ਹੇ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਦਰਾਅਸਰ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ (Gold smuggling) ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਦੱਸ ਦਈਏ ਕਿ ਮਾਮਲੇ ਵਿੱਚ ਵਿਭਾਗ ਵੱਲੋਂ ਫਿਲਹਾਲ ਇੱਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਮੁਲਜ਼ਮ ਆਪਣੇ ਪ੍ਰਾਈਵੇਟ ਪਾਰਟ ਵਿੱਚ ਸੋਨਾ ਲੁਕਾ ਕੇ ਲਿਆਇਆ ਸੀ ਜੋ ਕਿ ਇੱਕ ਪੇਸਟ ਦੇ ਰੂਪ ਵਿੱਚ ਸੀ ਤਾਂ ਜੋ ਰਿਵਾਜ ਦੇ ਬਾਡੀ ਸਕੈਨਰ ਵਿੱਚ ਵੀ ਇਹ ਨਾ ਫੜਿਆ ਜਾ ਸਕੇ।

ਦੁਬਈ ਤੋਂ ਪਰਤਿਆ ਸੀ ਯਾਤਰੀ:ਕਸਟਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਯਾਤਰੀ ਦੁਬਈ ਤੋਂ ਪਰਤਿਆ ਸੀ, ਜਿਸ ਨੂੰ ਵਿਭਾਗ ਨੇ ਚੈਕਿੰਗ ਦੌਰਾਨ ਕਾਬੂ ਕਰ ਲਿਆ। ਦੱਸ ਦਈਏ ਕਿ ਇਸ ਸਬੰਧੀ ਪਹਿਲਾਂ ਹੀ ਕਸਟਮ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਸੋਨੇ ਦੀ ਤਸਕਰੀ ਹੋ ਰਹੀ ਹੈ, ਜਿਸ ਤੋਂ ਬਾਅਦ ਵਿਭਾਗ ਅਲਰਟ ਹੋ ਗਿਆ ਸੀ ਤੇ ਪੂਰੀ ਮੁਸ਼ਤੈਦੀ ਨਾਲ ਹਰ ਇੱਕ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਦੌਰਾਨ ਜਦੋਂ ਮੁਲਜ਼ਮ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣੇ ਗੁਪਤ ਅੰਗ ਵਿੱਚ ਛੁਪਾਏ ਸੋਨੇ ਦੇ 3 ਕੈਪਸੂਲ ਸਬੰਧੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਵਿਭਾਗ ਨੇ ਉਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

ਕਰੀਬ 50 ਲੱਖ ਦਾ ਸੋਨਾ ਬਰਾਮਦ:ਦੱਸ ਦਈਏ ਕਿ ਜਦੋਂ ਕਸਟਮ ਵਿਭਾਗ ਨੇ ਮੁਲਜ਼ਮ ਦੇ ਪ੍ਰਾਈਵੇਟ ਪਾਰਟ ਵਿੱਚੋਂ ਸੋਨੇ ਦੀ ਪੇਸਟ ਬਰਾਮਦ ਕੀਤੀ ਤਾਂ ਉਸ ਦਾ ਭਾਰ 1.183 ਕਿਲੋ ਸੀ। ਇਸ ਨੂੰ ਸ਼ੁੱਧ ਸੋਨੇ ਵਿੱਚ ਬਦਲ ਦਿੱਤਾ ਗਿਆ, ਜਿਸਦਾ ਕੁੱਲ ਵਜ਼ਨ 844.80 ਗ੍ਰਾਮ ਸੀ। ਇਸ ਦੀ ਅੰਤਰਰਾਸ਼ਟਰੀ ਕੀਮਤ 49.94 ਲੱਖ ਰੁਪਏ ਦੱਸੀ ਗਈ ਹੈ। ਫਿਲਹਾਲ ਵਿਭਾਗ ਨੇ ਮੁਲਜ਼ਮ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ ਤੇ ਉਸ ਉੱਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਿਅਕਤੀ ਤੋਂ ਸਖਤੀ ਨਾਲ ਪੁੱਛਗਿੱਛ ਕਰੇਗੀ ਤੇ ਮੁਲਜ਼ਮ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ABOUT THE AUTHOR

...view details