ਪੰਜਾਬ

punjab

ETV Bharat / state

ਅੰਮ੍ਰਿਤਸਰ ਸੀਆਈਏ ਸਟਾਫ ਨੇ 50 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕੀਤੇ ਕਾਬੂ - ਸੀਆਈਏ ਸਟਾਫ਼ ਦੇ ਮੁਖੀ ਸੁਖਵਿੰਦਰ ਰੰਧਾਵਾ

ਅੰਮ੍ਰਿਤਸਰ ਸੀ.ਆਈ.ਏ. ਸਟਾਫ ਨੇ ਨਾਕੇਬੰਦੀ ਦੌਰਾਨ 50 ਗ੍ਰਾਮ ਹੈਰੋਇਨ ਅਤੇ ਸਾਢੇ ਚਾਰ ਲੱਖ ਰੁਪਏ ਦੀ ਨਗਦੀ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ

Amritsar CIA staff
ਅੰਮ੍ਰਿਤਸਰ ਸੀਆਈਏ ਸਟਾਫ

By

Published : Jun 1, 2020, 6:34 PM IST

ਅੰਮ੍ਰਿਤਸਰ: ਸੀ.ਆਈ.ਏ. ਸਟਾਫ ਨੇ 50 ਗ੍ਰਾਮ ਹੈਰੋਇਨ ਅਤੇ 4 ਲੱਖ ਡਰੱਗ ਮਨੀ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਕਾਬੂ ਕੀਤੇ ਨੌਜਵਾਨਾਂ ਕੋਲੋਂ 5 ਸਿੱਕੇ ਸੋਨਾ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤੀ ਹੈ।

ਅੰਮ੍ਰਿਤਸਰ ਸੀਆਈਏ ਸਟਾਫ

ਸੀਆਈਏ ਸਟਾਫ਼ ਦੇ ਮੁਖੀ ਸੁਖਵਿੰਦਰ ਰੰਧਾਵਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਾਕੇ ਦੌਰਾਨ ਉਨ੍ਹਾਂ ਦੀ ਟੀਮ ਨੇ 50 ਗ੍ਰਾਮ ਹੈਰੋਇਨ ਅਤੇ ਸਾਢੇ ਚਾਰ ਲੱਖ ਰੁਪਏ ਦੀ ਨਗਦੀ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜੋ: ਚੰਡੀਗੜ੍ਹ: ਦਰਖ਼ਤ ਹੇਠਾਂ ਬੈਠੇ ਨਾਈ ਵੀ ਪੀਪੀਈ ਕਿੱਟ ਪਾ ਕੇ ਕਰ ਰਹੇ ਕੰਮ

ਇਸ ਦੇ ਨਾਲ ਇਨ੍ਹਾਂ ਦੋਸ਼ੀਆਂ ਕੋਲੋਂ ਇੱਕ ਪਿਸਤੌਲ ਅਤੇ 1000 ਦੇ ਕਰੀਬ ਨਸ਼ੇ ਦੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਨਸ਼ੀਲੇ ਪਦਾਰਥਾਂ ਦੇ ਤਸਕਰ ਹਨ। ਦੋਨਾਂ ਨੌਜਵਾਨਾਂ ਦੀ ਪਛਾਣ ਮਨੀਸ਼ ਕੁਮਾਰ ਅਤੇ ਕਰਨ ਵਜੋਂ ਹੋਈ ਹੈ। ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਅੱਗੇ ਦੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ।

ABOUT THE AUTHOR

...view details