ਅੰਮ੍ਰਿਤਸਰ: ਵਿਕਾਸ ਨੂੰ ਲੈਕੇ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ (Aam Aadmi Party) ਹਰ ਮੁੱਦੇ ‘ਤੇ ਲਗਾਤਾਰ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਜਿਸ ਦੀ ਤਾਜ਼ਾ ਤਸਵੀਰ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ। ਜਿੱਥੇ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਪੂਰਾ ਸ਼ਹਿਰ ਇੱਕ ਛੱਪੜ ਦਾ ਰੂਪ ਧਾਰਨ ਕਰ ਚੁੱਕਿਆ ਹੈ। ਦਰਅਸਲ ਰੋਕ-ਰੋਕ ਕੇ ਪੈ ਰਹੇ ਮੀਂਹ ਨੇ ਸਥਾਨਕ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਕਿਉਂਕਿ ਇੱਥੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ (Government of Shiromani Akali Dal) ਦੇ ਸਮੇਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਨੂੰ ਜਾਣ ਵਾਲਾ ਰਾਸਤਾ ਹੈਰੀਟੇਜ ਸਟਰੀਟ (Heritage Street) ਜੋ ਕਿ ਕਰੋੜਾ ਦੀ ਲਾਗਤ ਨਾਲ ਬਣਾਇਆ ਗਿਆ ਸੀ। ਉਸ ਦੀ ਅਣਦੇਖੀ ਹੋ ਰਹੀ ਹੈ। ਜਿਸ ਕਰਕੇ ਹੈਰੀਟੇਜ ਸਟਰੀਟ (Heritage Street) ਦਾ ਦਿਨੋਂ-ਦਿਨ ਹਾਲ ਮਾੜਾ ਹੁੰਦਾ ਜਾ ਰਿਹਾ ਹੈ।
ਮੀਂਹ ਦੇ ਪਾਣੀ 'ਚ ਡੁੱਬਿਆ ਅੰਮ੍ਰਿਤਸਰ ਸ਼ਹਿਰ ਕਰੋੜਾ ਦੀ ਲਾਗਤ ਨਾਲ ਤਿਆਰ ਹੋਏ ਇਸ ਹੈਰੀਟੇਜ ਸਟਰੀਟ ਦੀ ਨਾ ਤਾਂ ਪੰਜਾਬ ਦੀ ਸਾਬਕਾ ਰਹੀ ਕਾਂਗਰਸ ਸਰਕਾਰ ਵੱਲੋਂ ਕੋਈ ਦੇਖ ਰੇਖ ਕੀਤੀ ਗਈ ਅਤੇ ਨਾ ਹੀ ਹੁਣ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਦੀ ਦੇਖ-ਰੇਖ ਕਰ ਰਹੀ ਹੈ। ਜਿਸ ਕਰਕੇ ਇੱਥੇ ਗੰਦਗੀ ਫੈਲਣ ਕਾਰਨ ਸਥਾਨਕ ਵਾਸੀ ਅਤੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ (Sachkhand Sri Harmandir Sahib) ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੂੰ ਮੁੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ (Sachkhand Sri Harmandir Sahib) ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੇ ਕਿਹਾ ਕਿ ਗਲੀਆਂ ਵਿੱਚ ਪਾਣੀ ਖੜ੍ਹਣ ਕਾਰਨ ਉਹ ਇੱਥੇ ਲੱਘ ਨਹੀਂ ਪਾ ਰਹੇ ਅਤੇ ਇਸ ਦੌਰਾਨ ਉਨ੍ਹਾਂ ਦੇ ਸਾਰੇ ਕੱਪੜੇ ਗੰਦੇ ਪਾਣੀ ਵਿੱਚ ਖ਼ਰਾਬ ਹੋ ਰਹੇ ਹਨ। ਇਸ ਮੌਕੇ ਇਨ੍ਹਾਂ ਸ਼ਰਧਾਲੂਆਂ ਵੱਲੋਂ ਸਥਾਨਕ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ, ਕਿ ਜਲਦ ਤੋਂ ਜਲਦ ਉਸ ਸਮੱਸਿਆ ਦਾ ਹੱਲ ਕੀਤਾ ਜਾਵੇ।
ਇਹ ਵੀ ਪੜ੍ਹੋ:ਪੰਜਾਬ 'ਚ ਹਾਸ਼ੀਏ 'ਤੇ ਪੁੱਜਿਆ ਲਗਾਤਾਰ ਦਸ ਸਾਲ ਰਾਜ ਕਰਨ ਵਾਲਾ ਸ਼੍ਰੋਮਣੀ ਅਕਾਲੀ ਦਲ ਬਾਦਲ !