ਅੰਮ੍ਰਿਤਸਰ: ਸਮੁੱਚੇ ਦੇਸ਼ ਵਿੱਚ ਕੋਰੋਨਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿੱਥੇ ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ ਵੱਧ ਰਿਹਾ ਹੈ ਉੱਥੇ ਹੀ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਇਜ਼ਾਫਾ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ ਜਿਸ ਦੇ ਚੱਲਦਿਆਂ ਦਫ਼ਤਰ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ ਦਾ ਸਿਵਲ ਸਰਜਨ ਕੋਰੋਨਾ ਪੌਜ਼ੀਟਿਵ - ਸਿਵਲ ਸਰਜਨ ਕੋਰੋਨਾ ਪੌਜ਼ੀਟਿਵ
ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ ਜਿਸ ਦੇ ਚੱਲਦਿਆਂ ਦਫ਼ਤਰ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।
ਫ਼ੋਟੋ
ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਕੋਰੋਨਾ ਪੌਜ਼ੀਟਿਵ ਹੋਣ ਮਗਰੋਂ ਸਿਵਲ ਸਰਜਨ ਦਫ਼ਤਰ ਦੇ 123 ਸਟਾਫ ਮੈਂਬਰਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਜਿਸ ਵਿੱਚੋਂ ਇੱਕ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ ਬਾਕੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।
ਇਹ ਵੀ ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਕਾਰਪੋਰੇਸ਼ਨ ਦਫ਼ਤਰ ਵਿੱਚ ਵੀ ਮੁਲਾਜ਼ਮਾਂ ਦੇ ਕੋਰੋਨਾ ਟੈਸਟ ਕੀਤੇ ਗਏ ਜਿਸ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।