ਪੰਜਾਬ

punjab

ETV Bharat / state

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਦੋ ਵਿਅਕਤੀਆਂ ਨੂੰ 1 ਕਿਲੋਂ ਹੈਰੋਇਨ ਸਣੇ ਕੀਤਾ ਕਾਬੂ - police arrested 2 drug suppliers with 1 kg heroin in amritsar

ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸ਼ਹਿਰ ਵਿੱਚ ਨਾਕਾ ਬੰਦੀ ਕੀਤੀ ਸੀ। ਜਿਥੇ ਪੁਲਿਸ ਨੇ ਸ਼ੱਕ ਦੇ ਅਧਾਰ 'ਤੇ ਦੋ ਵਿਅਕਤੀਆਂ ਦੀ ਤਲਾਸ਼ੀ ਲਈ। ਪੁਲਿਸ ਨੇ ਦੋਹਾਂ ਵਿਅਕਤੀਆਂ ਤੋਂ ਤਲਾਸ਼ੀ ਦੋਰਾਣ ਇੱਕ ਕਿਲੋਂ ਹੈਰੋਇਨ ਬਰਾਮਦ ਕੀਤੀ ਹੈ।

ਫ਼ੋਟੋ
ਫ਼ੋਟੋ

By

Published : Feb 6, 2020, 9:33 PM IST

ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾ ਬੰਦੀ ਦੇ ਦੌਰਾਨ ਦੋ ਵਿਅਕਤੀਆਂ ਕਾਬੂ ਕੀਤਾ ਹੈ। ਪੁਲਿਸ ਨੇ ਜਦ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤੇ ਦੋਹਾਂ ਕੋਲੋਂ ਅੱਧਾ ਅੱਧਾ ਕਿਲੋ ਹੀਰੋਇਨ ਬਰਾਮਦ ਕੀਤੀ।

ਮੀਡੀਆ ਨਾਲ ਗੱਲ ਬਾਤ ਕਰਦੇ ਹੋਏ ਜਾਂਚ ਅਧਿਕਾਰੀ ਇੰਦਰਬੀਰ ਸਿੰਘ ਨੇ ਦੱਸਿਆ ਕਿ ਏਆਈਜੀ ਅਫ਼ਸਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਅਨੁਸਾਰ ਸ਼ਹਿਰ ਵਿੱਚ ਛਾਪੇਮਾਰੀ ਕਰ ਰਹੇ ਹਨ ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਕੌਸ਼ੀਸ਼ ਕਰ ਰਹੇ ਹਨ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਬੋਹੜੋ ਨਹਿਰ ਦੇ ਕੋਲ ਦੋ ਵਿਆਕਤੀ ਮੋਟਰ ਸਾਈਕਲ 'ਤੇ ਸਵਾਰ ਹੋਕੇ ਸ਼ਹਿਰ ਦੇ ਵੱਲ ਆ ਰਹੇ ਸਨ। ਜਦੋਂ ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਹੈ।

ਵੀਡੀਓ।

ਇਹ ਵੀ ਪੜ੍ਹੋ: ਕਿਸਾਨ ਯੂਨੀਅਨ ਲੱਖੋਵਾਲ ਨੇ ਲੁਧਿਆਣਾ ਸ਼ਹਿਰ ਵਿੱਚ ਲਿਆ ਕੇ ਛੱਡੇ ਅਵਾਰਾ ਪਸ਼ੂ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਨ ਗੁਰਪ੍ਰੀਤ ਸਿੰਘ ਉਰਫ਼ ਗੋਪੀ ਤੇ ਅਕਾਸ਼ ਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਹਾਂ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਤਸਕਰਾਂ ਦੇ ਪਾਕਿਸਤਾਨ ਨਾਲ ਵੀ ਤਾਰ ਜੁੜੇ ਹੋ ਸਕਦੇ ਹਨ। ਇਸ ਗੱਲ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ ਪਰ ਪੁਲਿਸ ਵੱਲੋਂ ਜਾਂਚ ਜਾਰੀ ਹੈ ਤੇ ਇਸ ਦਾ ਵੀ ਪਤਾ ਲੱਗ ਜਾ ਰਿਹਾ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਕਾਸ਼ ਦੀਪ ਦਾ ਭਰਾ ਵਿਕਰਮ ਜਿੱਤ ਸਿੰਘ 2018 ਤੋਂ ਰੇਪ ਦੇ ਮਾਮਲੇ ਦੇ ਵਿਚ ਕਪੂਰਥਲਾ ਜੇਲ ਦੇ ਵਿੱਚ ਬੰਦ ਹੈ। ਅਧਿਕਾਰੀ ਨੇ ਦੱਸਿਆ ਕਿ ਉਸੇ ਦੀ ਅਗੁਵਾਈ ਹੇਠ ਦੋਹੇ ਤਸਕਰ ਕੰਮ ਰਹੇ ਸਨ। ਪੁਲਿਸ ਨੇ ਦੋਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਦਸ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਵੱਲੋਂ ਅੱਠ ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ।

For All Latest Updates

TAGGED:

ABOUT THE AUTHOR

...view details