ਪੰਜਾਬ

punjab

ETV Bharat / state

ਕਰੋੜਪਤੀ ਬਣੀ ਅੰਮ੍ਰਿਤਸਰ ਦੀ ਘਰੇਲੂ ਸੁਆਣੀ - ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ

ਅੰਮਿ੍ਤਸਰ ਦੀ ਰਹਿਣ ਵਾਲੀ ਇਕ ਘਰੇਲੂ ਸੁਆਣੀ ਦੀ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਟਿਕਟ ਨੇ ਕਿਸਮਤ ਬਦਲ ਦਿੱਤੀ ਹੈ। ਰੇਨੂ ਚੌਹਾਨ ਨੇ ਪੰਜਾਬ ਸਟੇਟ ਬੰਪਰ 100+ ਲਾਟਰੀ ਦਾ ਇੱਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਰੇਨੂ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।

ਕਰੋੜਪਤੀ ਬਣੀ ਅੰਮ੍ਰਿਤਸਰ ਦੀ ਘਰੇਲੂ ਸੁਆਣੀ
ਕਰੋੜਪਤੀ ਬਣੀ ਅੰਮ੍ਰਿਤਸਰ ਦੀ ਘਰੇਲੂ ਸੁਆਣੀ

By

Published : Feb 25, 2021, 10:07 PM IST

ਅੰਮ੍ਰਿਤਸਰ: ਅੰਮਿ੍ਤਸਰ ਦੀ ਰਹਿਣ ਵਾਲੀ ਇੱਕ ਘਰੇਲੂ ਸੁਆਣੀ ਦੀ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਟਿਕਟ ਨੇ ਕਿਸਮਤ ਬਦਲ ਦਿੱਤੀ ਹੈ। ਰੇਨੂ ਚੌਹਾਨ ਨੇ ਪੰਜਾਬ ਸਟੇਟ ਬੰਪਰ 100+ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਰੇਨੂ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।

ਪਹਿਲਾ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੀ ਰੇਨੂ ਨੇ ਕਿਹਾ ਕਿ ਇਹ ਇਨਾਮ ਉਸ ਦੇ ਮੱਧ-ਵਰਗੀ ਪਰਿਵਾਰ ਲਈ ਮਾਲੀ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਉਸ ਦਾ ਪਤੀ ਅੰਮ੍ਰਿਤਸਰ ਵਿਖੇ ਕਪੜੇ ਦੀ ਦੁਕਾਨ ਚਲਾਉਂਦਾ ਹੈ ਅਤੇ ਇਹ ਇਨਾਮੀ ਰਾਸ਼ੀ ਉਨ੍ਹਾਂ ਜ਼ਿੰਦਗੀ ਨੂੰ ਆਰਥਿਕ ਪੱਖੋਂ ਹੋਰ ਸੁਖਾਲੀ ਬਣਾਵੇਗੀ।

ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਡਰਾਅ 11 ਫ਼ਰਵਰੀ, 2021 ਨੂੰ ਕੱਢਿਆ ਗਿਆ ਸੀ ਅਤੇ ਪਹਿਲਾ ਇਨਾਮ ਟਿਕਟ ਨੰ: ਡੀ-12228 ਉਤੇ ਨਿਕਲਿਆ ਸੀ। ਉਨ੍ਹਾਂ ਦੱਸਿਆ ਕਿ ਰੇਨੂ ਨੇ ਇਨਾਮੀ ਰਾਸ਼ੀ ਲਈ ਅੱਜ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ ਅਤੇ ਜਲਦੀ ਹੀ ਇਨਾਮੀ ਰਾਸ਼ੀ ਉਨ੍ਹਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

ABOUT THE AUTHOR

...view details