ਅੰਮ੍ਰਿਤਸਰ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਵਿਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅੰਮ੍ਰਿਤਸਰ ਦੇ ਗੋਲਡਨ ਗੇਟ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕਰਦੇ ਕਿਹਾ ਕਿ 3 ਅਕਤੂਬਰ ਨੂੰ ਪੰਜਾਬ ਭਰ ਵਿੱਚ ਰੇਲ ਰੋਕੋ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਲੇਜ ਐਕਟ ਜਿਹੜਾ ਪਾਸ ਕੀਤਾ ਗਿਆ ਹੈ। ਜਿਸ ਵਿੱਚ ਪੰਚਾਇਤੀ ਜ਼ਮੀਨਾਂ ਸ਼ਾਮਲਾਟ ਜ਼ਮੀਨਾਂ ਪੰਚਾਇਤਾਂ ਨੂੰ ਉਸ ਦਾ ਕਬਜ਼ਾ ਦਿੱਤਾ ਜਾ ਕਿਹਾ ਕਿ ਇਹ ਜ਼ਮੀਨਾਂ ਕਿਸਾਨਾਂ ਨੇ ਵਾਹੀ ਕਰਕੇ ਅਬਾਦ ਕੀਤੀਆਂ ਹਨ ਜਿਸ ਦਾ ਅਧਿਕਾਰ ਹੁਣ ਪੰਚਾਇਤ ਨੂੰ ਦਿੱਤਾ ਜਾ ਰਿਹਾ ਹੈ। ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ।