ਪੰਜਾਬ

punjab

ETV Bharat / state

ਅੰਮ੍ਰਿਤਸਰ: ਨਾਜਾਇਜ਼ ਸ਼ਰਾਬ ਸਮੇਤ ਸ਼ਖ਼ਸ ਕਾਬੂ

ਅੰਮ੍ਰਿਤਸਰ ‘ਚ ਪੁਲਿਸ ਨੇ 300 ਬੋਤਲਾਂ ਸ਼ਰਾਬ ਸਮੇਤ ਇੱਕ ਸ਼ਖ਼ਸ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਦੇ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨਾਜਾਇਜ਼ ਸ਼ਰਾਬ ਸਮੇਤ ਸ਼ਖ਼ਸ ਕਾਬੂ
ਨਾਜਾਇਜ਼ ਸ਼ਰਾਬ ਸਮੇਤ ਸ਼ਖ਼ਸ ਕਾਬੂ

By

Published : Jul 11, 2021, 7:56 PM IST

ਅੰਮ੍ਰਿਤਸਰ:ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ਼ ਇੱਕ ਵੱਡੀ ਮੁਹਿੰਮ ਵਿੱਢੀ ਗਈ ਹੈ। ਅੰਮ੍ਰਿਤਸਰ ਵਿੱਚ ਨਸ਼ੇ ਖਿਲਾਫ਼ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਸ਼ਖ਼ਸ ਨੂੰ 300 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਪੁਲਿਸ ਅਧਿਕਾਰੀ ਦਿਲਬਾਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਨਾਕੇਬੰਦੀ ਦੇ ਦੌਰਾਨ ਗੁਰਦਿਆਲ ਸਿੰਘ ਨਾਮ ਦੇ ਵਿਅਕਤੀ ਨੂੰ ਰੋਕ ਉਸਦੀ ਤਲਾਸ਼ੀ ਲਈ ਤੇ ਉਸ ਕੋਲੋਂ ਨਾਜਾਇਜ਼ 300 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਹਨ।

ਨਾਜਾਇਜ਼ ਸ਼ਰਾਬ ਸਮੇਤ ਸ਼ਖ਼ਸ ਕਾਬੂ

ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਸ਼ਖ਼ਸ ‘ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ ਤੇ ਅਦਾਲਤ ਵੱਲੋਂ ਮੁਲਜ਼ਮ ਦਾ ਇੱਕ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜਾਂਚ ਵਿੱਚ ਮੁਲਜ਼ਮ ਕੋਲੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਇਸ ਦੌਰਾਨ ਉਨ੍ਹਾ ਕਿਹਾ ਕਿ ਜਾਂਚ ਵਿੱਚ ਜੋ ਵੀ ਸਾਹਮਣੇ ਆਵੇਗਾ ਉਸ ਸਬੰਧੀ ਜਾਣਕਾਰੀ ਦੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਫਿਲਹਾਲ ਰਿਮਾਂਡ ਲਿਆ ਗਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਕਿੱਥੋਂ ਨਸ਼ਾਂ ਲਿਆਉਂਦਾ ਸੀ ਕਿੱਥੇ ਸਪਲਾਈ ਕਰਦਾ ਤੇ ਕਿੰਨ੍ਹਾਂ ਲੋਕਾਂ ਤੋਂ ਉਹ ਨਸ਼ਾ ਲਿਆਉਂਦਾ ਸੀ।

ਇਹ ਵੀ ਪੜ੍ਹੋ: Agricultural Laws: ਕਿਸਾਨਾਂ ਨੇ ਹਰਿਆਣਾ ਦੇ ਡਿਪਟੀ ਸਪੀਕਰ ਦੀ ਕਾਰ ਦਾ ਤੋੜਿਆ ਸ਼ੀਸ਼ਾ

ABOUT THE AUTHOR

...view details