ਅੰਮ੍ਰਿਤਸਰ:ਪੰਜਾਬੀ ਸੂਬਾ ਮੋਰਚਾ (Punjabi Suba Morcha) ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕੇਂਦਰ ਸਰਕਾਰ (Central Government)ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਅਤੇ ਅੱਜ ਇਸ ਦਾ ਭੋਗ ਪਾਏ ਗਏ।
Amritsar:1955 ਦੇ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ
ਅੰਮ੍ਰਿਤਸਰ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਚ 4 ਜੁਲਾਈ 1955 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ (Martyrdom) ਸਮਾਗਮ ਕਰਵਾਇਆ ਗਿਆ ਹੈ।ਇਸ ਮੌਕੇ ਸ੍ਰੀ ਅਕਾਲੀ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਹੀਦਾ ਨੂੰ ਯਾਦ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib)ਦੇ ਨਾਲ ਜੁੜਨ ਦਾ ਉਪਦੇਸ਼ ਦਿੱਤਾ।
Amritsar:1955 ਦੇ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ
ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਵੱਡੀ ਗਿਣਤੀ ਵਿਚ ਪੁਲਿਸ ਭੇਜੀ ਗਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ।
ਇਹ ਵੀ ਪੜੋ:ਆਪਣੀ ਭੈਣ ਲਈ ਇਨਸਾਫ਼ ਦੀ ਮੰਗ ਕਰਦਾ ਡੀਸੀ ਦਫ਼ਤਰ ਪਹੁੰਚਿਆ ਭਰਾ