ਅੰਮ੍ਰਿਤਸਰ: ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਵੱਧ ਰਹੀ ਅਵਾਰਾ ਕੁੱਤਿਆਂ ਦੀ ਆਬਾਦੀ ਨੂੰ ਰੋਕਣ ਲਈ ਨਗਰ ਨਿਗਮ ਵੱਲੋਂ ਕੁੱਤਿਆਂ ਦੀ ਨਸਬੰਦੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜੋ ਕਿ ਅੱਜ ਤੋਂ ਹੀ ਸ਼ੁਰੂ ਕੀਤਾ ਗਿਆ ਹੈ।
ਨਗਰ ਨਿਗਮ ਦੇ ਅਧਿਕਾਰੀ ਨੇ ਕਿਹਾ ਕਿ ਸ਼ਹਿਰ ਵਿੱਚ ਦਿਨੋ-ਦਿਨ ਅਵਾਰਾ ਕੁੱਤਿਆਂ ਦੀ ਆਬਾਦੀ ਵਧਦੀ ਜਾ ਰਹੀ ਹੈ ਜਿਸ ਨੂੰ ਕੰਨਟਰੋਲ ਵਿੱਚ ਕਰਨ ਲਈ ਪ੍ਰਸ਼ਾਸਨ ਨੇ ਕੁੱਤਿਆਂ ਦੀ ਨਸਬੰਦੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਉਹ ਅਵਾਰਾ ਕੁੱਤਿਆਂ ਨੂੰ ਬੇਹੋਸ਼ ਕਰ ਉਨ੍ਹਾਂ ਦੀ ਨਸਬੰਦੀ ਕਰਨ ਲਈ ਲੈ ਕੇ ਜਾ ਰਹੇ ਹਨ।