ਅੰਮ੍ਰਿਤਸਰ :ਪਿਛਲੇ ਦਿਨੀਂ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿੱਚ ਹੋਏ ਇਕ ਤੋਂ ਬਾਅਦ ਇਕ ਧਮਾਕਿਆ ਦੀ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਉਥੇ ਹੀ ਇਸ ਦੀ ਨਿਖੇਧੀ ਵੀ ਹਰ ਪਾਸੇ ਹੋ ਰਹੀ ਹੈ। ਇਸ ਧਮਾਕੇ ਦੀ ਸ਼੍ਰੌਮਣੀ ਕਮੇਟੀ ਵੱਲੋ ਵੀ ਸਖ਼ਤ ਸ਼ਬਦਾਂ ਵਿਚ ਕੀਤੀ ਗਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਸਭ ਜੋ ਹੋ ਰਿਹਾ ਹੈ ਬੇਹੱਦ ਨਿੰਦਨ ਯੋਗ ਹੈ। ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ 'ਤੇ ਤੁਲੇ ਹੋਏ ਹਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਦਾ ਕਹਿਣਾ ਕਿ ਪੰਜਾਬ ਦਾ ਆਪਸੀ ਭਾਈਚਾਰਾ ਕਾਇਮ ਰਹੇ, ਕੁੱਝ ਸ਼ਰਾਰਤੀ ਅਨਸਰ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਬੜੀ ਤਸ਼ੱਦਦ ਦੇ ਬਾਅਦ ਪੰਜਾਬ ਦਾ ਮਾਹੌਲ ਠੀਕ ਹੋਇਆ ਹੈ, ਸ਼੍ਰੌਮਣੀ ਕਮੇਟੀ ਇਨ੍ਹਾਂ ਲੋਕਾਂ ਨੂੰ ਤਾੜਨਾ ਕਰਦੀ ਹੈ ਕਿ ਇਨ੍ਹਾਂ ਹਰਕਤਾਂ ਤੋਂ ਬਾਜ ਆਉਣ। ਪ੍ਰਤਾਪ ਸਿੰਘ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਨੂੰ ਵੀ ਅਪੀਲ ਕਰਦੇ ਹਾਂ ਕਿ ਇਨ੍ਹਾਂ ਮਾੜੇ ਅਨਸਰਾਂ ਨੂੰ ਨੱਥ ਪਾਈ ਜਾਵੇ। ਜੇਕਰ ਪ੍ਰਸ਼ਾਸਨ ਇਨ੍ਹਾਂ ਨੂੰ ਕਾਬੂ ਨਹੀਂ ਕਰ ਸਕਦਾ ਤੇ ਸ਼੍ਰੌਮਣੀ ਕਮੇਟੀ ਇਨ੍ਹਾਂ ਲੋਕਾਂ ਨੂੰ ਨੱਥ ਪਾਉਣੀ ਜਾਣਦੇ ਹਨ।
ਲੋਕ ਬਿਨਾਂ ਡਰ ਦੇ ਗੁਰੂ ਘਰ ਆਉਣ : ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ਨੂੰ ਹੀ ਟਾਰਗਟ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਨਾ ਕਿਸੇ ਡਰ ਭੈਅ ਤੋਂ ਗੁਰੂ ਘਰ ਆ ਕੇ ਮੱਥਾ ਟੇਕਨ। ਅੰਮ੍ਰਿਤਸਰ ਪਿੱਛਲੇ ਦੋ ਦਿਨ ਤੋਂ ਲਗਾਤਾਰ ਹੋ ਰਹੇ ਧਮਾਕਿਆ ਨੂੰ ਲੈਕੇ ਸ਼੍ਰੌਮਣੀ ਕਮੇਟੀ ਦਾ ਬਿਆਨ ਸਾਹਮਣੇ ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਪਿੱਛਲੇ ਦਿਨ ਦੇਰ ਰਾਤ ਸ਼ਨੀਵਾਰ ਨੂੰ ਸਾਰਾਗੜ੍ਹੀ ਪਾਰਕਿੰਗ ਦੇ ਕੋਲ਼ ਇੱਕ ਧਮਾਕਾ ਹੋਇਆ ਸੀ ਤੇ ਅੱਜ ਫ਼ਿਰ ਸਵੇਰੇ ਸਾਰਾਗੜ੍ਹੀ ਪਾਰਕਿੰਗ ਦੇ ਕੋਲ਼ ਧਮਾਕਾ ਹੋਇਆ। ਲਗਾਤਾਰ ਦੋ ਧਮਾਕੇ ਹੋ ਚੁੱਕੇ ਹਨ ਉਹਨਾਂ ਕਿਹਾ ਕਿ ਇੰਝ ਲੱਗਦਾ ਹੈ ਕੋਈ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ। ਉਹ ਲੋਕ ਨਹੀਂ ਚਾਹੁੰਦੇ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝਕਾਇਮ ਰਹੇ।