ਜੀ 20 ਸੰਮੇਲਨ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਹੋਇਆ ਮੁਸਤੈਦ, ਵਧਾਈ ਸੁਰੱਖਿਆ ਅੰਮ੍ਰਿਤਸਰ:ਅੰਮ੍ਰਿਤਸਰ ਵਿੱਚ ਹੋਣ ਜਾ ਰਹੇ ਜੀ 20 ਸੰਮੇਲਨ ਨੂੰ ਲੈ ਕੇ ਸ਼ਹਿਰ ਦੀ ਸੁਰੱਖਿਆ ਵਿਵਸਥਾ ਨੂੰ ਲੈਕੇ ਪੁਲਿਸ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ ਹੈ। ਦੱਸ ਦਈਏ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਪੈਰਾ ਮਿਲਟਰੀ ਫੋਰਸ ਵੀ ਪਹੁੰਚ ਚੁੱਕੀ ਹੈ। ਅੰਮ੍ਰਿਤਸਰ ਵਿੱਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਫਲੈਗ ਮਾਰਚ ਕੱਢਿਆ ਗਿਆ।
ਇਹ ਵੀ ਪੜੋ:Western Command Investiture Ceremony: ਪੱਛਮੀ ਕਮਾਂਡ ਇਨਵੈਸਟੀਚਰ ਸਮਾਰੋਹ ਦੇ ਪਹਿਲੇ ਦਿਨ ਫੌਜੀ ਪਰਿਵਾਰਾਂ ਤੇ ਵਿਦਿਆਰਥੀਆਂ ਦਾ ਲੱਗਿਆ ਹਜ਼ੂਮ
ਅੰਮ੍ਰਿਤਸਰ ਸ਼ਹਿਰ ਵਿੱਚ ਪੁਲਿਸ ਵੱਲੋਂ ਨਾਕਾਬੰਦੀ:- ਇਸ ਦੌਰਾਨ ਹੀ ਸੁਰੱਖਿਆ ਵਿਵਸਥਾ ਬਾਰੇ ਪੁਲਿਸ ਅਧਿਕਾਰੀ ਰਾਜਵਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਜੀ 20 ਸੰਮੇਲਨ ਹੋਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਲਗਾਤਾਰ ਅੰਮ੍ਰਿਤਸਰ ਸ਼ਹਿਰ ਦੇ ਵਿਚ ਪੁਲਿਸ ਵੱਲੋਂ ਨਾਕਾਬੰਦੀ ਚੱਲ ਰਹੀ ਹੈ। ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ਉੱਤੇ ਨਾਕਾਬੰਦੀ ਕਰ ਕੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ।
ਪੈਰਾ-ਮਿਲਟਰੀ ਫੋਰਸ ਵੱਲੋਂ ਨਾਕਾਬੰਦੀ:ਉੱਥੇ ਹੀ ਪੈਰਾ-ਮਿਲਟਰੀ ਫੋਰਸ ਅਤੇ ਪੰਜਾਬ ਪੁਲਿਸ ਵੱਲੋਂ ਮਿਲ ਕੇ ਥਾਂ-ਥਾਂ ਉੱਤੇ ਨਾਕਾਬੰਦੀ ਕੀਤੀ ਗਈ ਅਤੇ ਪੈਰਾ-ਮਿਲਟਰੀ ਫੋਰਸ ਵੱਲੋਂ ਸ਼ਹਿਰ ਦੇ ਬਾਹਰ ਸੈਂਸਟਿਵ ਪੁਆਇੰਟਾਂ ਉੱਤੇ ਨਾਕਾਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੈਰਾ-ਮਿਲਟਰੀ ਫੋਰਸ ਅਤੇ ਪੰਜਾਬ ਪੁਲਿਸ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਲੱਗੀ ਹੋਈ ਹੈ। ਲੋਕਾਂ ਨੂੰ ਡਰਨ ਦੀ ਜ਼ਰੂਰਤ ਨਹੀਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਮਿਲਜੁਲ ਕੇ ਇਕ ਦੂਜੇ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਅੰਮ੍ਰਿਤਸਰ ਸ਼ਹਿਰ ਵਿੱਚਫਲੈਗ ਮਾਰਚ ਕੱਢਿਆ:ਇਸ ਦੌਰਾਨ ਹੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਕਿ ਮਾੜੇ ਅਨਸਰ ਨੂੰ ਨੱਥ ਪਾਈ ਜਾ ਸਕੇ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਅਮਨ ਸ਼ਾਂਤੀ ਭਾਈਚਾਰੇ ਨਾਲ ਰਹਿਣ ਅਤੇ ਦੇਸ਼ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਅੰਮ੍ਰਿਤਸਰ ਸ਼ਹਿਰ ਦੀ ਛਵੀ ਚੰਗੀ ਦਿਖ ਸਕੇ।
ਇਹ ਵੀ ਪੜੋ:No Fly zone Bathinda Jail: ਬਠਿੰਡਾ ਪ੍ਰਸ਼ਾਸਨ ਸਖ਼ਤ, ਕੇਂਦਰੀ ਜੇਲ੍ਹ ਦੇ ਏਰੀਆ ਨੂੰ ਐਲਾਨਿਆ ਨੋ ਫਾਲਾਈ ਜ਼ੋਨ