ਪੰਜਾਬ

punjab

ETV Bharat / state

ਅੰਮ੍ਰਿਤਸਰ ਪੁਲਿਸ ਵੱਲੋਂ ਪਿਸਤੌਲ ਸਮੇਤ ਗੈਂਗਸਟਰ ਕਾਬੂ - ਨਾਮੀ ਗੈਂਗਸਟਰ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਵਿਚ ਪੁਲਿਸ ਨੇ ਇੱਕ ਨਾਮੀ ਗੈਂਗਸਟਰ ਗ੍ਰਿਫ਼ਤਾਰ ਕੀਤਾ ਗਿਆ।

ਅੰਮ੍ਰਿਤਸਰ ਪੁਲਿਸ ਵੱਲੋਂ ਪਿਸਤੌਲ ਸਮੇਤ ਗੈਂਗਸਟਰ ਕਾਬੂ
ਅੰਮ੍ਰਿਤਸਰ ਪੁਲਿਸ ਵੱਲੋਂ ਪਿਸਤੌਲ ਸਮੇਤ ਗੈਂਗਸਟਰ ਕਾਬੂ

By

Published : Mar 25, 2021, 10:27 PM IST

ਅੰਮ੍ਰਿਤਸਰ: ਪੰਜਾਬ ਵਿੱਚ ਕਾਨੂੰਨ ਵਿਵਸਥਾ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਜਿਸ ਦੀ ਮਿਸਾਲ ਅਕਸਰ ਹੀ ਸਾਨੂੰ ਦੇਖਣ ਨੂੰ ਮਿਲਣਗੇ ਅਤੇ ਪੰਜਾਬ ਵਿੱਚ ਲਗਾਤਾਰ ਹੀ ਕਤਲ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਦੂਜੇ ਪਾਸੇ ਪੁਲਿਸ ਵੱਲੋਂ ਵੀ ਲਗਾਤਾਰ ਗ਼ਲਤ ਅਨਸਰਾਂ ਉੱਤੇ ਨਕੇਲ ਕਸੀ ਜਾ ਰਹੀ ਹੈ ਅਤੇ ਜੋ ਲੋਕ ਕਾਨੂੰਨ ਹੱਥ ਵਿੱਚ ਲੈਂਦੇ ਹਨ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਵਿਚ ਪੁਲਿਸ ਨੇ ਇੱਕ ਨਾਮੀ ਗੈਂਗਸਟਰ ਗ੍ਰਿਫ਼ਤਾਰ ਕੀਤਾ ਗਿਆ।

ਅੰਮ੍ਰਿਤਸਰ ਪੁਲਿਸ ਵੱਲੋਂ ਪਿਸਤੌਲ ਸਮੇਤ ਗੈਂਗਸਟਰ ਕਾਬੂ

ਪੁਲਿਸ ਮੁਤਾਬਕ ਇਨ੍ਹਾਂ ਦੀ ਪਹਿਲਾਂ ਹੀ ਰੰਜਿਸ਼ ਚੱਲਦੀ ਆ ਰਹੀ ਸੀ, ਜਿਸ ਦੇ ਤਹਿਤ ਇਨ੍ਹਾਂ ਵੱਲੋਂ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਅੱਜ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਸ ਦੇ ਖ਼ਿਲਾਫ਼ ਪਹਿਲਾਂ ਹੀ 8 ਤੋਂ 10 ਅਪਰਾਧਿਕ ਮਾਮਲੇ ਦਰਜ ਹਨ।

ਪੁਲਿਸ ਨੇ ਕਿਹਾ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰਨ ਤੋਂ ਬਾਅਦ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਮੁਤਾਬਕ ਮੁਲਜ਼ਮ ਦੇ ਦੋ ਦੋਸਤ ਜੋ ਇਸ ਦੇ ਨਾਲ ਸਨ ਉਨ੍ਹਾਂ ਨੂੰ ਵੇਂ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅਸੀਂ ਜਲਦੀ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਵਾਂਗੇ।

ABOUT THE AUTHOR

...view details