ਪੰਜਾਬ

punjab

ETV Bharat / state

ਅੰਮ੍ਰਿਤਸਰ ਪੁਲਿਸ ਦੇ ਹੱਥੇ ਚੜ੍ਹੇ ਦੋ ਗੈਂਗਸਟਰ, 3 ਪਿਸਤੌਲਾਂ ਬਰਾਮਦ - amritsar police

ਨਾਕਾਬੰਦੀ ਦੌਰਾਨ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ 1 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ।

ਅੰਮ੍ਰਿਤਸਰ ਪੁਲਿਸ ਦੇ ਹੱਥ ਚੜ੍ਹੇ ਦੋ ਗੈਂਗਸਟਰ
ਅੰਮ੍ਰਿਤਸਰ ਪੁਲਿਸ ਦੇ ਹੱਥ ਚੜ੍ਹੇ ਦੋ ਗੈਂਗਸਟਰ

By

Published : Oct 31, 2020, 9:33 PM IST

Updated : Oct 31, 2020, 10:58 PM IST

ਅੰਮ੍ਰਿਤਸਰ: ਸੀ.ਆਈ.ਏ ਸਟਾਫ਼ ਨੇ ਗੋਲੀਬਾਰੀ ਦੌਰਾਨ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਗੈਂਗਸਟਰਾਂ ਕੋਲੋਂ ਤਿੰਨ ਪਿਸਤੌਲ ਵੀ ਕਾਬੂ ਕੀਤੇ ਗਏ ਹਨ।

ਜਾਣਕਾਰੀ ਦਿੰਦਿਆਂ ਇੰਸਪੈਕਟਰ ਸੁਖਵਿੰਦਰ ਰੰਧਾਵਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਨਾਕਾਬੰਦੀ ਦੌਰਾਨ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਗੋਲੀਬਾਰੀ ਹੋਈ, ਜਿਸ ਦੇ ਵਿੱਚ 1 ਪੁਲਿਸ ਅਧਿਕਾਰੀ ਵੀ ਜ਼ਖ਼ਮੀ ਹੋਇਆ ਹੈ।

ਵੇਖੋ ਵੀਡੀਓ।

ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਦੋ ਥਾਵਾਂ ਉੱਤੇ ਗੋਲੀਬਾਰੀ ਹੋਈ, ਪਹਿਲੀ ਮਜੀਠਾ ਬਾਈਪਾਸ ਰੋਡ ਉੱਤੇ ਅਤੇ ਦੂਸਰੀ ਬੱਲ ਕਲਾਂ ਉੱਤੇ ਹੋਈ। ਪਰ ਬਾਅਦ ਵਿੱਚ ਪੁਲਿਸ ਨੇ ਦੋਵਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਦੋਵਾਂ ਕੋਲੋਂ ਮੌਕੇ ਉੱਤੇ 3 ਪਿਸਤੌਲ ਬਰਾਮਦ ਕੀਤੇ ਗਏ ਹਨ ਅਤੇ ਦੋਵਾਂ ਦਾ 5 ਦਿਨਾਂ ਦਾ ਰਿਮਾਂਡ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Last Updated : Oct 31, 2020, 10:58 PM IST

ABOUT THE AUTHOR

...view details