ਅੰਮ੍ਰਿਤਸਰ: ਪੁਲਿਸ (Police) ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪਿਛਲੇ ਦਿਨੀਂ 2 ਵੱਖ-ਵੱਖ ਲੁੱਟਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਪੁਲਿਸ (Police) ਵੱਲੋਂ ਗ੍ਰਿਫ਼ਤਾਰ (Arrested) ਕੀਤਾ ਗਿਆ। ਪਹਿਲੇ ਮਾਮਲੇ ਵਿੱਚ ਪੁਲਿਸ (Police) ਨੇ ਉਨ੍ਹਾਂ 3 ਨੌਜਵਾਨਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ, ਜਿਨ੍ਹਾਂ ਨੇ ਇੱਕ ਵਪਾਰੀ ਤੋਂ 5 ਲੱਖ ਦੀ ਲੁੱਟ ਕੀਤੀ ਸੀ। ਜਾਣਕਾਰੀ ਮੁਤਾਬਕ ਇਹ ਤਿੰਨਾਂ ਮੁਲਜ਼ਮਾਂ ਨੇ ਪੂਰੇ ਪਲੈਨ ਕਰਕੇ ਇਸ ਘਟਨਾ ਨੂੰ ਅੰਜਾਮ ਦਿੱਤੀ ਸੀ। ਗ੍ਰਿਫ਼ਤਾਰ (Arrested) ਕੀਤੇ ਮੁਲਜ਼ਮਾਂ ਤੋਂ ਪੁਲਿਸ ਨੇ 3 ਲੱਖ 67 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ।
ਦੂਜੀ ਲੁੱਟ ਗਰੀਨ ਐਵੇਨਿਊ (Green Avenue) ਦੀ ਕੋਠੀ ਨੰਬਰ 28 ਵਿੱਚ ਕੀਤੀ ਗਈ ਸੀ। ਵਾਰਦਾਤ ਵਿੱਚ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਪੁਲਿਸ ਮੁਤਾਬਕ ਇਹ ਔਰਤ ਕੁਝ ਦਿਨ ਪਹਿਲਾਂ ਹੀ ਕੋਠੀ ਵਿੱਚ ਰਹਿੰਦੀ ਬਜ਼ੁਰਗ ਔਰਤ ਦੀ ਕੇਅਰ ਟੇਕਰ (Care taker) ਬਣ ਕੇ ਆਈ ਸੀ।
ਇਸ ਲੁੱਟ ਵਿੱਚ ਗ੍ਰਿਫ਼ਤਾਰ (Arrested) ਕੀਤੇ ਔਰਤ ਨੇ ਆਪਣੇ ਜਵਾਈ ਜਸਪ੍ਰੀਤ ਸਿੰਘ ਤੇ ਉਸ ਦੇ ਭਰਾ ਅਰਸ਼ਦੀਪ ਸਿੰਘ ਨਾਲ ਮਿਲੇ ਕੇ ਵਾਰਦਾਤ ਨੂੰ ਅੰਜਾਮ ਦਿੱਤੀ ਸੀ। ਪੁਲਿਸ ਮੁਤਾਬਕ ਇਨ੍ਹਾਂ ਤਿੰਨੇ ਮੁਲਜ਼ਮਾਂ ਨੇ ਹਥਿਆਰ ਦੀ ਨੋਕ ‘ਤੇ ਕੋਠੀ ਵਿੱਚ ਇੱਕਲੀ ਰਹਿੰਦੀ ਬਜ਼ੁਰਗ ਔਰਤ ਪ੍ਰਭਾ ਟੰਡਨ ਤੋਂ ਸੋਨੇ ਦੇ ਗਹਿਣੇ ਤੇ ਨਗਦੀ (Cash on gold jewelry) ਦੀ ਲੁੱਟ ਕੀਤੀ ਸੀ।