ਅੰਮ੍ਰਿਤਸਰ:ਸੂਬੇ ਵਿੱਚ ਆਏ ਦਿਨ ਹੀ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਵਿੱਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਜ਼ਿਲ੍ਹੇ ਦੀ ਪੁਲਿਸ ਵੱਲੋਂ ਕਈ ਵਾਰ ਇੰਨ੍ਹਾਂ ਚੋਰਾਂ ਤੇ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਦੇ ਆਏ ਦਿਨ ਹੀ ਮੋਟਰਸਾਇਕਲ ਚੋਰੀ ਦੀਆਂ ਘਟਨਾਵਾਂ ਸੁਣਨ ਨੂੰ ਮਿਲਦੀਆਂ ਸਨ ਜਿਸ ਨੇ ਕਿ ਪੁਲਿਸ ਦੇ ਨੱਕ ’ਚ ਦਮ ਕਰ ਰੱਖਿਆ ਸੀ।
ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਨਾਕੇਬੰਦੀ ਕਰ ਸ਼ੱਕੀ ਹਾਲਾਤ ’ਚ ਆ ਰਹੇ ਦੋ ਨੌਜਵਾਨਾਂ ਨੂੰ ਜਾਂਚ ਲਈ ਰੋਕਿਆ ਤਾਂ ਨੌਜਵਾਨਾਂ ਦੀ ਪਹਿਚਾਣ ਹਰਪਾਲ ਸਿੰਘ ਭਾਲਾ ਅਤੇ ਜਗਜੀਤ ਸਿੰਘ ਜੱਗੀ ਦੇ ਰੂਪ ਵਿੱਚ ਹੋਈ ਜਦੋਂ ਇਨ੍ਹਾਂ ਕੋਲੋਂ ਮੋਟਰਸਾਈਕਲ ਦੇ ਕਾਗਜ਼ਾਤ ਮੰਗੇ ਤਾਂ ਇਹ ਕਾਗਜ਼ਾਂ ’ਤੇ ਨਾ ਦਿਖਾ ਸਕੇ। ਸਖ਼ਤੀ ਨਾਲ ਪੁੱਛਗਿੱਛ ਕਰਨ ’ਤੇ ਪਤਾ ਲੱਗਾ ਕਿ ਮੋਟਰਸਾਇਕਲ ਚੋਰੀ ਦਾ ਹੈ ਜਿਸ ਤੋਂ ਬਾਅਦ ਪੁਲਿਸ ਨੇ ਇੰਨ੍ਹਾਂ ਤੋਂ ਹੋਰ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਨੌਜਵਾਨਾਂ ਨੇ 3 ਚੋਰੀ ਕੀਤੀਆਂ ਐਕਟਿਵਾ ਤੇ 7 ਮੋਟਰਸਾਈਕਲ ਵੀ ਪੁਲਿਸ ਨੂੰ ਬਰਾਮਦ ਕਰਵਾਏ।