ਪੰਜਾਬ

punjab

By

Published : Mar 2, 2021, 1:31 PM IST

ETV Bharat / state

42 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਕਾਬੂ

ਨਸ਼ੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਵੱਲੋਂ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਆਏ ਦਿਨ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਥਾਣਾ ਕੋਟ ਖਾਲਸਾ ਦੀ ਪੁਲਿਸ ਟੀਮ ਵੱਲੋਂ ਮੁਖ਼ਬਰ ਦੀ ਸੂਚਨਾ ਦੇ ਅਧਾਰ ’ਤੇ ਨਾਕਾਬੰਦੀ ਕੀਤੀ ਹੋਈ ਸੀ।

ਤਸਵੀਰ
ਤਸਵੀਰ

ਅੰਮ੍ਰਿਤਸਰ: ਨਸ਼ੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਵੱਲੋਂ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਆਏ ਦਿਨ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਥਾਣਾ ਕੋਟ ਖਾਲਸਾ ਦੀ ਪੁਲਿਸ ਟੀਮ ਵੱਲੋਂ ਮੁਖਬਰ ਦੀ ਸੂਚਨਾ ਦੇ ਅਧਾਰ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਕੋਟ ਖਾਲਸਾ ਦੇ ਮੁਹੱਲਾ ਮਰਾਸੀ ਰਹਿਣ ਵਾਲੇ ਰਾਜੀਵ ਕੁਮਾਰ ਉਰਫ ਰਾਜੂ ਨੂੰ ਹੀਰੋਇਨ ਦੇ ਨਾਲ ਕਾਬੂ ਕੀਤਾ ਗਿਆ।

42 ਗ੍ਰਾਮ ਹੈਰੋਇਨ ਸਮੇਤ ਅੰਮ੍ਰਿਤਸਰ ਪੁਲਿਸ ਵੱਲੋਂ

ਪੁਲਿਸ ਅਧਿਕਾਰੀਆਂ ਵੱਲੋਂ ਇਸ ਨੂੰ ਥਾਣੇ ਲਿਆਕੇ ਪੁੱਛਗਿੱਛ ਕੀਤੀ ਤੇ ਇਸ ਦੀ ਤਲਾਸ਼ੀ ਲੈਣ ਤੇ ਇਸ ਕੋਲੋਂ 42 ਗ੍ਰਾਮ ਹੀਰੋਇਨ ਮਿਲੀ, ਪੁਲਿਸ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਭੇਜਿਆ ਗਿਆ ਹੈ ਜਿੱਥੇ ਇਸ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ, ਤਾ ਜੋ ਇਸ ਕੋਲੋਂ ਪੁੱਛਗਿੱਛ ਕੀਤੀ ਜਾ ਸਕੇ ਕਿ ਇਹ ਨਸ਼ਾ ਕਿਥੋਂ ਲਿਆਂਦਾ ਤੇ ਕਿੱਥੇ ਸਪਲਾਈ ਕੀਤਾ ਜਾ ਰਿਹਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਖ਼ੁਦ ਵੀ ਨਸ਼ੇ ਦਾ ਆਦੀ ਹੈ।

ABOUT THE AUTHOR

...view details