ਖਿਡੌਣਾ ਪਸਤੌਲ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲਾ ਗਿਰੋਹ ਆਇਆ ਪੁਲਿਸ ਅੜਿੱਕੇ ਅੰਮ੍ਰਿਤਸਰ :ਸ਼ਹਿਰ ਵਿੱਚ ਲੁੱਟ-ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਭਾਵੇਂ ਇਨ੍ਹਾਂ ਨੂੰ ਠੱਲ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ ਪਰ ਕੁਝ ਸ਼ਰਾਰਤੀ ਅਨਸਰ ਪੁਲਿਸ ਦੀ ਅੱਖ ਤੋਂ ਬੱਚ ਕੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਪੰਜਾਬ ਦੇ ਇਸ ਐਕਸ਼ਨ ਵਿੱਚ ਕਈ ਵੱਡੇ ਗਿਰੋਹ ਫੜੇ ਵੀ ਗਏ ਹਨ। ਇਸੇ ਤਹਿਤ ਅੰਮ੍ਰਿਤਸਰ ਪੁਲਿਸ ਹੱਥ ਇਕ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ ਬੀਤੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਦਹਿਸ਼ਤ ਫੈਲਾਉਣ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਗਿਰੋਹ ਦੇ ਮੈਂਬਰ ਹਥਿਆਰ ਦਿਖਾ ਕੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।
ਖਿਡੌਣਾ ਪਿਸਤੌਲ ਦਿਖਾ ਕੇ ਕਰਦੇ ਨੇ ਲੁੱਟਾਂ-ਖੋਹਾਂ :ਅੰਮ੍ਰਿਤਸਰ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰ ਕੇ ਉਕਤ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਉਕਤ ਮੁਲਜ਼ਮਾਂ ਨੇ ਦੱਸਿਆ ਕਿ ਉਹ ਖਿਡੌਣਾ ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਦੇ ਜ਼ੋਰ ਉਤੇ ਲੁੱਟਾਂ-ਖੋਹਾਂ ਕਰਦੇ ਸਨ। ਹਾਲਾਂਕਿ ਪੁਲਿਸ ਨੂੰ ਮੌਕੇ ਉਤੇ ਇਨ੍ਹਾਂ ਕੋਲੋਂ 2 ਖਿਡੌਣਾ ਪਿਸਤੌਲਾਂ, ਇਕ ਲੁੱਟੀ ਹੋਈ ਐਕਟਿਵਾ, 2 ਦਾਤਰ ਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਹੋਏ ਸਨ। ਉਕਤ ਮੁਲਜ਼ਮ ਇਨ੍ਹਾਂ ਹਥਿਆਰਾਂ ਨਾਲ ਹੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।
ਇਹ ਵੀ ਪੜ੍ਹੋ :Clash in Kaumi Insaaf Morcha: ਕੌਮੀ ਇਨਸਾਫ਼ ਮੋਰਚੇ ਦੌਰਾਨ ਖੂਨੀ ਝੜਪ, ਨਿਹੰਗ ਸਿੰਘ ਦਾ ਵੱਢਿਆ ਹੱਥ, ਹਸਪਤਾਲ ਦਾਖਲ
12 ਵਾਰਦਾਤਾਂ ਨੂੰ ਦੇ ਚੁੱਕੇ ਅੰਜਾਮ :ਇਸ ਸਬੰਧੀ ਏਸੀਪੀ ਸੁਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਸ 5 ਮੈਂਬਰੀ ਗਰੋਹ ਨੂੰ ਪੁਲਿਸ ਪਾਰਟੀ ਨੇ ਨਾਕਾਬੰਦੀ ਕਰ ਕੇ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਖਬਰ ਖਾਸ ਵੱਲੋਂ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਉਕਤ ਗਿਰੋਹ ਦੇ ਮੈਂਬਰ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਨ, ਇਸੇ ਆਧਾਰ ਉਤੇ ਪੁਲਿਸ ਨੇ ਚੈਕਿੰਗ ਨਾਕਾ ਲਾ ਕੇ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੌਕੇ ਉਤੇ ਇਨ੍ਹਾਂ ਕੋਲੋਂ ਚੋਰੀ ਦੀ ਐਕਟਿਵਾ, 2 ਖਿਡੌਣਾ ਪਿਸਤੌਲ ਅਤੇ 2 ਦਾਤਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੋਲੋਂ ਹੋਰ ਪੁੱਛਗਿੱਛ ਕੀਤੀ ਜਵੇਗੀ ਕਿ ਆਖਿਰ ਕਿਥੇ-ਕਿਥੇ ਇਹ ਲੁੱਟਾਂ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਚੁਕੇ ਹਨ। ਹੁਣ ਤੱਕ 12 ਦੇ ਕਰੀਬ ਵਾਰਦਾਤਾਂ ਦੀ ਗੱਲ ਇਨ੍ਹਾਂ ਨੇ ਕਬੂਲੀ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ :Inder Iqbal Singh Resigned: ਅਕਾਲੀ ਦਲ ਨੂੰ ਝਟਕਾ, ਇੰਦਰ ਇਕਬਾਲ ਸਿੰਘ ਨੇ ਦਿੱਤਾ ਅਸਤੀਫ਼ਾ, ਭਾਜਪਾ ਦਾ ਫੜ ਸਕਦੇ ਨੇ ਪੱਲਾ