ਅੰਮ੍ਰਿਤਸਰ :ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਚੋਰੀ ਦੀਆ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਥਾਣਾ ਰਣਜੀਤ ਅਵਨਿਉ ਦੀ ਪੁਲਿਸ ਨੂੰ ਬਹੁਤ ਵੱਡੀ ਸਫਲਤਾ ਹਾਸਿਲ ਹੋਈ ਹੈ ਜਿੱਸ ਵਿੱਚ ਪੁਲਿਸ ਵੱਲੋਂ 36 ਦੇ ਕਰੀਬ ਚੋਰੀ ਦੇ ਵਹੀਕਲ ਬਰਾਮਦ ਕੀਤੇ ਹਨ, ਜਿਸ ਵਿਚ 33 ਦੇ ਕਰੀਬ ਮੋਟਰਸਾਇਕਲ ਤੇ 3 ਐਕਟਿਵਾ ਚੋਰੀ ਦੀਆਂ ਬਰਾਮਦ ਕੀਤੀਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ 3 ਮੁਲਜ਼ਮ ਵੀ ਕਾਬੂ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਸੱਤ ਮੁਲਜ਼ਮਾਂ ਨੂੰ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ।
ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ :ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਮੁਲਜਮ ਸ਼ਹਿਰ ਦੇ ਜੋਨ ਨੰਬਰ 2 ਦੇ ਵੱਖ-ਵੱਖ ਇਲਾਕਿਆਂ ਵਿਚੋਂ ਖਾਸ ਕਰਕੇ ਰਣਜੀਤ ਐਵੇਨਿਊ ਇਲਾਕੇ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਖਿਲਾਫ ਪਹਿਲਾ ਵੀ ਕਈ ਚੋਰੀ ਦੇ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਵਿੱਚ ਚੋਰੀ ਦੇ ਵਹੀਕਲ ਬਰਾਮਦ ਹੋਣ ਦੀ ਬਹੁਤ ਵੱਡੀ ਸਫਲਤਾ ਹੱਥ ਲੱਗੀ ਹੈ। ਪੁਲਿਸ ਵਲੋਂ ਇਨ੍ਹਾਂ ਦਾ ਹੋਰ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ।