ਅੰਮ੍ਰਿਤਸਰ:ਜ਼ਿਲ੍ਹਾ ਦਿਹਾਤੀ ਪੁਲਿਸ ਨੇ ਤਰਨਤਾਰਨ ਵਿੱਚ ਲੂਕਾ ਹੋਏ ਲੁਟੇਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਸਪਤਾਲ ਵਿੱਚ ਕਾਬੂ ਕੀਤਾ ਗਿਆ ਹੈ। ਦਰਅਸਲ ਅੰਮ੍ਰਿਤਸਰ ਦੇ ਮਹਿਤਾ ਇਲਾਕੇ ਦੇ ਵਿੱਚ ਲੁੱਟਾ ਦੀਆਂ ਵਾਰਦਾਤਾਂ ਸਬੰਧੀ ਕਈ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਦਾ ਪਤਾ ਲਗਾ ਲਿਆ ਸੀ, ਪਰ ਜਦੋਂ ਪੁਲਿਸ ਮੁਲਜ਼ਮਾਂ ਤੱਕ ਪਹੁੰਚੀ ਤਾਂ ਉਕਤ ਮੁਲਜ਼ਮ ਪੁਲਿਸ ਦੀ ਗਿਰਫ਼ ਵਿੱਚੋਂ ਫਰਾਰ ਹੋ ਗਿਆ ਤੇ ਉਸ ਨੇ ਛੱਤ ਤੋਂ ਛਾਲ ਮਾਰ ਦਿੱਤੀ। ਛੱਤ ਤੋਂ ਛਾਲ ਮਾਰਨ ਕਾਰਨ ਉਸ ਦੀਆਂ ਦੋਵੇਂ ਲੱਤਾ ਟੁੱਟ ਗਈਆਂ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਤਫ਼ਦੀਸ ਕਰਦੇ ਹੋਏ ਮੁਲਜ਼ਮ ਨੂੰ ਹਸਪਤਾਲ ਤੋਂ ਕਾਬੂ ਕਰ ਲਿਆ ਹੈ।
ਪੁਲਿਸ ਦੀ ਗਿਰਫ਼ ਵਿੱਚੋਂ ਫਰਾਰ ਹੋਏ ਲੁਟੇਰੇ ਨੇ ਛੱਤ ਤੋਂ ਮਾਰੀ ਛਾਲ, ਟੁੱਟੀਆਂ ਲੱਤਾਂ, ਹਸਪਤਾਲ ਵਿੱਚੋਂ ਕੀਤਾ ਕਾਬੂ
ਅੰਮ੍ਰਿਤਸਰ ਪੁਲਿਸ ਦੀ ਗਿਰਫ਼ ਵਿੱਚੋਂ ਭੱਜੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਨੇ ਗਿਰਫ਼ ਵਿੱਚੋਂ ਫਰਾਰ ਹੋ ਗਿਆ ਸੀ ਤੇ ਉਸ ਨੇ ਬਚਨ ਲਈ ਕੋਠੇ ਤੋਂ ਛਾਲ ਮਾਰ ਦਿੱਤੀ ਸੀ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਭਗੌੜੇ ਮੁਲਜ਼ਮ ਨੂੰ ਹਸਪਤਾਲ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਲੁਟੇਰੇ ਵੱਲੋਂ ਲਗਾਤਾਰ ਹੀ ਅੰਮ੍ਰਿਤਸਰ ਦੇ ਨਜ਼ਦੀਕ ਬਹੁਤ ਸਾਰੀਆਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸਦੀ ਭਾਲ ਪੁਲਿਸ ਨੂੰ ਲੰਮੇ ਚਿਰ ਤੋਂ ਸੀ। ਉਹਨਾਂ ਦੱਸਿਆ ਕਿ ਅਸੀਂ ਤਰਨਤਾਰਨ ਦੇ ਇੱਕ ਹਸਪਤਾਲ ਦੇ ਵਿੱਚੋਂ ਮੁਲਜ਼ਮ ਨੂੰ ਗਿਰਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਵੱਲੋਂ ਇੱਕ ਪੈਟਰੋਲ ਪੰਪ ਦੇ ਉੱਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਇੱਕ ਫੈਕਟਰੀ ਦੇ ਵਿੱਚ 1,20,000 ਲੁੱਟ ਕੇ ਫਰਾਰ ਹੋਇਆ ਸੀ। ਉਹਨਾਂ ਨੇ ਕਿਹਾ ਕਿ ਹੁਣ ਅਸੀਂ ਇਸਨੂੰ ਮਾਨਯੋਗ ਕੋਰਟ ਵਿੱਚ ਪੇਸ਼ ਕਰ ਰਿਮਾਂਡ ਹਾਸਲ ਕਰਾਂਗੇ ਅਤੇ ਇਸ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ।
ਲੁੱਟ ਦੀਆਂ ਕਈ ਵਾਰਦਾਤਾਂ ਨੂੰ ਦਿੱਤਾ ਅੰਜਾਮ : ਅਧਿਕਾਰੀ ਨੇ ਦੱਸਿਆ ਕਿ ਜਦੋਂ ਮੁਲਜ਼ਮ ਇੱਕ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਜਦੋਂ ਪੁਲਿਸ ਨੂੰ ਦਿਖਾਉਣ ਵਾਸਤੇ ਗਿਆ ਤਾਂ ਇਸ ਨੇ ਪੁਲਿਸ ਪਾਰਟੀ ਨੂੰ ਧੱਕਾ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਇਸ ਨੇ ਛੱਤ ਤੋਂ ਛਾਲ ਮਾਰੀ ਗਈ ਤਾਂ ਇਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਅਤੇ ਹੁਣ ਇਹ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਹੈ ਅਤੇ ਸਾਨੂੰ ਆਸ ਹੈ ਇੱਕ ਤੋਂ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ।