ਅੰਮ੍ਰਿਤਸਰ:ਗੁਰੂ ਨਗਰੀ ਅੰਮ੍ਰਿਤਸਰ ਵਿੱਚ ਬੀਤੇ ਦਿਨੀ ਇੱਕ ਕੁੜੀ ਕੋਲੋਂ ਲੁਟੇਰਿਆਂ ਨੇ ਸ਼ਰੇਆਮ ਦਿਨ-ਦਿਹਾੜੇ ਮੋਬਾਇਲ ਦੀ ਲੁੱਟ ਕੀਤੀ ਸੀ ਅਤੇ ਇਸ ਲੁੱਟ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਸੀ। ਮਾਮਲੇ ਉੱਤੇ ਪੁਲਿਸ ਕਮਿਸ਼ਨਰ ਨੌ ਨਿਹਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਦਰ ਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਮਿਲੀ।
ਪੁਲਿਸ ਨੇ ਮੋਬਾਇਲ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਚੋਰੀ ਦੇ ਮੋਬਾਇਲ ਬਰਾਮਦ - ਅੰਮ੍ਰਿਤਸਰ ਦੀ ਖ਼ਬਰ ਪੰਜਾਬੀ ਵਿੱਚ
ਅੰਮ੍ਰਿਤਸਰ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਲੁਟੇਰਿਆਂ ਕੋਲੋਂ 2 ਚੋਰੀ ਦੇ ਮੋਬਾਇਲ ਫੋਨ ਅਤੇ ਇੱਕ ਮੋਟਰਸਾਈਕਲ ਜ਼ਬਤ ਕੀਤਾ ਗਿਆ ਹੈ।
ਮੋਬਾਇਲ ਲੁੱਟਣ ਦੀਆਂ ਸੀਸੀਟੀਵੀ ਤਸਵੀਰਾਂ: ਇਸ ਮੌਕੇ ਗੱਲਬਾਤ ਕਰਦੇ ਹੋਏ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਅਮਨਦੀਪ ਕੌਰ ਵਾਸੀ ਬਾਬਾ ਦੀਪ ਸਿੰਘ ਕਲੋਨੀ ਫ਼ਤਿਹਗੜ੍ਹ ਚੂੜੀਆਂ ਰੋਡ, ਅੰਮ੍ਰਿਤਸਰ ਦੇ ਬਿਆਨ ਉੱਤੇ ਕੇਸ ਦਰਜ ਹੋਇਆ। ਪੀੜਤਾ ਨੇ ਦੱਸਿਆ ਕਿ ਉਹ ਆਪਣੇ ਦਫ਼ਤਰ ਤੋਂ ਆਟੋ ਵਿੱਚ ਬੈਠ ਕੇ ਵਾਪਸ ਆਪਣੇ ਘਰ ਜਾ ਰਹੀ ਸੀ ਜਦੋਂ ਗਲੀ ਨੰਬਰ 01 ਬਾਬਾ ਦੀਪ ਸਿੰਘ ਕਲੋਨੀ ਦੇ ਬਾਹਰ ਆਟੋ ਤੋਂ ਉੱਤਰੀ ਤਾਂ ਉਹ ਫੋਨ ਸੁਣਨ ਲੱਗੀ ਅਤੇ ਇਸੇ ਦੌਰਾਨ ਇੱਕ ਨੌਜ਼ਵਾਨ ਪਿੱਛੋ ਪੈਦਲ ਆਇਆ ਅਤੇ ਉਸ ਦਾ ਮੋਬਾਇਲ ਫੋਨ ਖੋਹ ਕੇ ਭੱਜ ਗਿਆ। ਥੋੜ੍ਹੀ ਦੂਰ ਇੱਕ ਮੋਟਰਸਾਈਕਲ ਉੱਤੇ ਖੜੇ ਉਸ ਦੇ ਸਾਥੀ ਨਾਲ ਬੈਠ ਕੇ ਲੁਟੇਰੇ ਨਿਕਲ ਗਏ। ਪੁਲਿਸ ਨੇ ਇਹ ਮੁਕੱਦਮਾ ਦਰਜ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਆਰੰਭੀ।
ਚੋਰੀ ਦੇ ਮੋਬਾਇਲ ਬਰਮਦ: ਪੁਲਿਸ ਦਾ ਕਹਿਣਾ ਹੈ ਕਿ ਵੱਖ-ਵੱਖ ਪੁਲਿਸ ਪਾਰਟੀਆਂ ਵੱਲੋਂ ਮੁਕੱਦਮਾਂ ਦੀ ਤਫ਼ਤੀਸ਼ ਹਰ ਪਹਿਲੂ ਤੋਂ ਕਰਨ ਉੱਤੇ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦੇ 03 ਮੈਬਰ ਗ੍ਰਿਫ਼ਤਾਰ ਕੀਤੇ ਗਏ। ਪੁਲਿਸ ਏਸੀਪੀ ਨੇ ਲੁਟੇਰਿਆਂ ਦੀ ਪਛਾਣ ਕਰਵਾਉਂਦਿਆਂ ਕਿਹਾ ਕਿ ਗੁਰਜੰਟ ਸਿੰਘ ਵਾਸੀ ਪਿੰਡ ਨੰਗਲੀ ਲੋਹਾਰਕਾ ਰੋਡ ਅਤੇ ਅਰਸ਼ਦੀਪ ਸਿੰਘ ਨੂੰ ਕਾਬੂ ਕਰਕੇ ਇਹਨਾਂ ਪਾਸੋਂ 02 ਮੋਬਾਇਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦਰਜ ਕਰਵਾਉਣ ਵਾਲੀ ਪੀੜਤ ਲੜਕੀ ਦਾ ਵੀ ਮੋਬਾਇਲ ਫੋਨ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਨਿਸ਼ਾਨਦੇਹੀ ਉੱਤੇ ਇਨ੍ਹਾਂ ਦੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਨਿਸ਼ਾਨਦੇਹੀ ਉੱਤੇ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲੁੱਟ-ਖੋਹ ਕਰਨ ਵਾਲਿਆਂ ਨੂੰ ਫੋਨ ਉੱਤੇ ਹਰ ਅਪਡੇਟ ਦਿੰਦਾ ਸੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਅਦਾਤਲ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।