ਪੰਜਾਬ

punjab

ETV Bharat / state

ਅੰਮ੍ਰਿਤਸਰ ਪੁਲਿਸ ਨੇ 2 ਬੰਦੂਕਾਂ ਤੇ ਤੇਜ਼ਧਾਰ ਹਥਿਆਰਾਂ ਸਣੇ 3 ਮੁਲਜ਼ਮਾਂ ਕੀਤੇ ਕਾਬੂ - 2 pistols and sharp weapons

ਅੰਮ੍ਰਿਤਸਰ ਪੁਲਿਸ ਨੇ 2 ਬੰਦੂਕਾਂ ਅਤੇ ਤੇਜ਼ਧਾਰ ਹਥਿਆਰਾਂ ਸਣੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਹ ਮੁਲਜ਼ਮ ਹਥਿਆਰਾਂ ਦੀ ਮਦਦ ਨਾਲ ਲੁੱਟ ਖੋਹ ਦੀ ਵਾਰਦਾਤ ਨੂੰ ਅਜ਼ਾਮ ਦਿੰਦੇ ਸਨ।

ਅੰਮ੍ਰਿਤਸਰ ਪੁਲਿਸ 2 ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਸਣੇ ਤਿੰਨ ਮੁਲਜ਼ਮਾਂ ਨੂੰ ਕੀਤਾ ਕਾਬੂ
ਅੰਮ੍ਰਿਤਸਰ ਪੁਲਿਸ 2 ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਸਣੇ ਤਿੰਨ ਮੁਲਜ਼ਮਾਂ ਨੂੰ ਕੀਤਾ ਕਾਬੂ

By

Published : Feb 5, 2021, 10:44 AM IST

ਅੰਮ੍ਰਿਤਸਰ :ਬੀਤੇ ਕੁੱਝ ਦਿਨਾਂ ਤੋਂ ਸ਼ਹਿਰ ਵਿੱਚ ਲੁੱਟ ਖੋਹ ਦੀ ਵਾਰਦਾਤਾਂ ਬਹੁਤ ਹੀ ਜ਼ਿਆਦਾ ਵੱਧ ਗਈਆਂ ਸਨ। ਪੁਲਿਸ ਇਨ੍ਹਾਂ ਮੁਲਜ਼ਮਾਂ ਦੀ ਭਾਲ ਵਿੱਚ ਦਿਨ ਰਾਤ ਇੱਕ ਕਰ ਰਹੀ ਸੀ। ਪੁਲਿਸ ਨੇ ਕੜੀ ਮਿਹਨਤ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਇਨ੍ਹਾਂ ਕੋਲੋਂ 2 ਬੰਦੂਕਾਂ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ।

ਡੀ ਸੀ ਪੀ ਮੁਖਵਿੰਦਰ ਸਿੰਘ ਭੁੱਲਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਹੁਣ ਤੱਕ ਪਿਸਤੌਲ ਦੀ ਨੋਕ' ਤੇ ਇਨ੍ਹਾਂ ਲੋਕਾਂ ਨੇ ਲੁੱਟ ਦੀਆਂ 8 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਪੈਟਰੋਲ ਪੰਪਾਂ ਅਤੇ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਇਸ ਤੋਂ ਇਲਾਵਾ ਮੋਟਰਸਾਈਕਲ ਅਤੇ ਖੋਹ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੱਤਾ ਗਿਆ।ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦਾ ਖਦਸ਼ਾ ਹੈ।

ABOUT THE AUTHOR

...view details