ਅੰਮ੍ਰਿਤਸਰ:ਪੰਜਾਬ ਵਿੱਚ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਪੰਜਾਬ ਪੁਲਿਸ ਪੱਬਾਂ ਭਾਰ ਦਿਖਾਈ ਦੇ ਰਹੀ ਹੈ ਅਤੇ ਲਗਾਤਾਰ ਗੈਂਗਸਟਰਾਂ ਉੱਤੇ ਨੱਥ ਪਾ ਰਹੀ ਹੈ। ਇਸ ਤਹਿਤ ਹੀ ਅੱਜ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਥਾਣਾ ਸਦਰ ਦੇ ਅਧੀਨ ਆਉਦੇ ਇਲਾਕੇ 88 ਫੁੱਟ ਰੋਡ ਉੱਤੇ ਅੰਮ੍ਰਿਤਸਰ ਪੁਲਿਸ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦਿਆ 2 ਗੈਂਗਸਟਰ ਕਾਬੂ ਕੀਤੇ ਹਨ। ਜਿਨ੍ਹਾਂ ਵਿੱਚ ਕੁੱਝ ਗੈਂਗਸਟਰ ਭੱਜਣ ਵਿੱਚ ਕਾਮਯਾਬ ਹੋਏ ਹਨ।
ਪੁਲਿਸ ਨੇ 2 ਗੈਂਗਸਟਰਾਂ ਨੂੰ ਕੀਤਾ ਕਾਬੂ:-ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆ ਏ.ਐਸ.ਆਈ ਗੋਪਾਲ ਸਿੰਘ ਨੇ ਦੱਸਿਆ ਕਿ ਅੱਜ ਸ਼ੁੱਕਰਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਗੈਂਗਸਟਰ ਅੰਮ੍ਰਿਤਸਰ ਦੇ ਮਜੀਠਾ ਰੋਡ 88 ਫੁੱਟ ਰੋਡ ਉੱਤੇ ਘੁੰਮ ਰਹੇ ਹਨ। ਜਿਸਦੇ ਚੱਲਦੇ ਅੱਜ ਪੁਲਿਸ ਵੱਲੋਂ ਮੁਸਤੈਦੀ ਨਾਲ ਕੰਮ ਕਰਦਿਆ ਇਹਨਾਂ ਨੂੰ ਕਾਰ ਵਿੱਚੋਂ ਭੱਜਦੇ ਫੜ੍ਹਿਆ ਹੈ। ਜਿਸ ਮੌਕੇ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ, ਫਿਲਹਾਲ ਅਸੀਂ 2 ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਅਸੀਂ ਬਾਕੀ ਵੀ ਇਨ੍ਹਾਂ ਦੇ ਸਾਥੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਜਾਂਚ ਦਾ ਵਿਸ਼ਾ ਹੈ, ਇਸ ਦੇ ਬਾਰੇ ਅਸੀਂ ਹੋਰ ਕੁੱਝ ਨਹੀਂ ਦੱਸ ਸਕਦੇ।