ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਚਲਦੇ ਹੋਏ ਪੰਜਾਬ ਸਰਕਾਰ ਨੇ ਕਰਫਿਊ ਲਗਾਇਆ ਹੋਇਆ ਹੈ। ਇਸ ਕਰਫਿਊ ਦੌਰਾਨ ਪੁਲਿਸ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਤਾੜਨਾ ਕਰ ਰਹੀ ਹੈ। ਇਸੇ ਦੌਰਾਨ ਅੰਮ੍ਰਿਤਸਰ ਤੋਂ ਪੁਲਿਸ ਦੀ ਕੁੱਟਮਾਰ ਦਾ ਅਜੀਬ ਹੀ ਮਾਮਲਾ ਸਾਹਮਣੇ ਅਇਆ ਹੈ। ਸ਼ਹਿਰ ਵਾਸੀ ਸੁਖਦੇਵ ਸਿੰਘ ਦੀ ਪੁਲਿਸ ਨੇ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕੀਤੀ ਹੈ। ਘਟਨਾ ਮੌਕੇ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋਈ ਹੈ।
ਸੀਸੀਟੀਵੀ ਵਿੱਚ ਕੈਦ ਹੋਈਆਂ ਤਸਵੀਰਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਘਰ ਵਿੱਚ ਇੱਕ ਵਿਅਕਤੀ ਨੂੰ ਬਾਹਰ ਕੱਢ ਕੇ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕਰ ਰਹੇ ਹਨ। ਇਸ ਦੌਰਾਨ ਕੁਝ ਔਰਤਾਂ ਵਿੱਚ ਆ ਕੇ ਪੁਲਿਸ ਵਾਲਿਆਂ ਹਟਾਉਣ ਦੀ ਕੋਸ਼ਿਸ਼ ਕਰਦੀਆਂ ਵੀ ਦਿਖਾਈ ਦਿੰਦੀਆਂ ਹਨ।
ਪੀੜਤ ਨੌਜਵਾਨ ਦੀ ਪਤਨੀ ਰਜਨੀ ਬਾਲਾ ਨੇ ਦੱਸਿਆ ਕਿ ਉਹ ਗਰਭਵਤੀ ਹੈ। ਇਸ ਲਈ ਉਸ ਨੂੰ ਡਾਕਟਰੀ ਸਹਾਇਤਾ ਦੀ ਜ਼ਰੂਰਤ ਸੀ। ਉਹ ਹਸਪਤਾਲ ਜਾ ਰਹੇ ਸੀ ਕਿ ਦੋ ਪੁਲਿਸ ਮੁਲਾਜ਼ਮ ਉਨ੍ਹਾਂ ਕੋਲ ਆਏ ਅਤੇ ਉਨ੍ਹਾਂ ਨੇ ਉਸ ਦੇ ਪਤੀ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ।