ਅੰਮ੍ਰਿਤਸਰ:ਅੰਮ੍ਰਿਤਸਰ ਪੁਲਿਸ ਕਮਿਸ਼ਨਰ Amritsar Police Commissioner Arunpal Singh ਵੱਲੋਂ ਅੱਜ ਐਤਵਾਰ ਨੂੂੰ ਸੁਧੀਰ ਸੂਰੀ ਕਤਲ ਮਾਮਲੇ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਸੁਧੀਰ ਸੂਰੀ ਮਾਮਲੇ Sudhir Suri murder case ਵਿੱਚ SIT ਗਠਿਤ formed SIT in Sudhir Suri murder case ਕਰ ਦਿੱਤੀ ਗਈ। ਉਨ੍ਹਾਂ ਕਿਹਾ ਫਿਲਹਾਲ ਆਰੋਪੀ ਉੱਤੇ ਐਫ.ਆਈ.ਆਰ ਦਰਜ ਕਰ ਦਿੱਤੀ ਗਈ ਹੈ। ਜਿਸ ਦਾ ਨਾਂ ਵੀ ਇਸ ਕਤਲ ਵਿਚ ਆਵੇਗਾ, ਉਹ ਇਸ ਕਤਲ ਮਾਮਲੇ ਵਿੱਚ ਸ਼ਾਮਲ ਕੀਤਾ ਜਾਵੇਗਾ।
ਇਸ ਦੌਰਾਨ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਅਰੁਣਪਾਲ ਸਿੰਘ ਨੇ ਦੱਸਿਆ ਕਿ ਸੁਧੀਰ ਸੂਰੀ ਕਤਲ ਕਾਂਡ ਵਿਚ ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਸਿੱਟ ਤਿਆਰ ਕੀਤੀ ਗਈ ਹੈ, ਜਿਸ ਵਿਚ ਡੀ.ਸੀ.ਪੀ ਇਨਵੈਸਟੀਗੇਸ਼ਨ ਏਡੀਸੀਪੀ 2 ਅੰਮ੍ਰਿਤਸਰ ਏਡੀਸੀਪੀ 3 ਅੰਮ੍ਰਿਤਸਰ ਅਤੇ ਇੰਚਾਰਜ ਐਂਟੀ ਗੈਸ ਗੈਂਗਸਟਰ ਅਤੇ ਇੰਚਾਰਜ ਸੀਆਈਏ ਅਧਿਕਾਰੀ ਤੈਨਾਤ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾਂ ਉਨ੍ਹਾਂ ਕਿਹਾ ਕਿ ਸੁਧੀਰ ਸੂਰੀ ਕਤਲ ਮਾਮਲੇ ਦੇ ਵਿਚ ਇਕ ਵਿਅਕਤੀ ਦੀ ਗ੍ਰਿਫ਼ਤਾਰੀ ਕੀਤੀ ਹੈ, ਜਿਸ ਦਾ ਨਾਮ ਸੰਦੀਪ ਸੰਨੀ ਹੈ। ਉਸ ਕੋਲੋਂ ਮੌਕੇ ਉੱਤੇ ਇਕ ਹਥਿਆਰ ਵੀ ਬਰਾਮਦ ਕੀਤਾ ਹੈ, ਜੋ ਕਤਲ ਵਿੱਚ ਇਸਤੇਮਾਲ ਹੋਇਆ ਹੈ।
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੱਲੋਂ SIT ਗਠਿਤ ਉਨ੍ਹਾਂ ਕਿਹਾ ਕਿ ਜਿਸ ਦਿਨ ਸੁਧੀਰ ਸੂਰੀ ਦਾ ਕਤਲ ਹੋਇਆ ਉਸ ਦਿਨ ਮੌਕੇ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਵੀ ਪਹੁੰਚੇ ਸਨ ਅਤੇ ਇਸ ਮਾਮਲੇ ਵਿਚ ਪੁਲਸ ਅਧਿਕਾਰੀ ਏਡੀਜੀਪੀ ਪੰਜਾਬ ਆਰ.ਐਨ ਢੋਕੇ ਵੀ ਜਾਂਚ ਕਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਦੀਪ ਸੰਨੀ ਵੱਲੋਂ ਸੋਸ਼ਲ ਮੀਡੀਆ ਤੋਂ ਐਕਟੀਵਿਟੀਜ਼ ਲੈ ਕੇ ਹੀ ਗੋਲੀ ਚਲਾਈ ਗਈ ਹੈ, ਜਿਸ ਦੀ ਜਾਣਕਾਰੀ ਖ਼ੁਦ ਸੰਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ ਅਤੇ ਬੋਲਦੇ ਹੋਏ ਪੁਲਿਸ ਕਮਿਸ਼ਨਰ ਅਰੁਨ ਪਾਲ ਸਿੰਘ ਨੇ ਇਹ ਵੀ ਕਿਹਾ ਕਿ ਇਸ ਕਤਲ ਮਾਮਲੇ ਵਿੱਚ ਅਗਰ ਹੋਰ ਕੋਈ ਵਿਅਕਤੀ ਨਾਮਜ਼ਦ ਹੋਇਆ ਤਾਂ ਪੁਲਿਸ ਉਸਦੇ ਖਿਲਾਫ ਵੀ ਕਾਨੂੰਨ ਦੇ ਮੁਤਾਬਕ ਕਾਰਵਾਈ ਕਰੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨ ਪਹਿਲਾਂ ਪੁਲਿਸ ਦੇ ਆਲਾ ਅਧਿਕਾਰੀਆਂ ਦੇ ਸਾਹਮਣੇ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਉਸ ਦਾ ਕਤਲ ਕੀਤਾ ਗਿਆ ਜਿਸ ਤੋਂ ਬਾਅਦ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉੱਤਰੀ ਦੇ ਵਿਧਾਇਕ ਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਸੀ ਅਤੇ ਉਨ੍ਹਾਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੂੰ ਬਦਲਣ ਦੀ ਵੀ ਗੱਲ ਕੀਤੀ ਸੀ ਲੇਕਿਨ ਦੂਜੇ ਪਾਸੇ ਹੁਣ ਅਰੁਨਪਾਲ ਸਿੰਘ ਪੁਲੀਸ ਕਮਿਸ਼ਨਰ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਸਿੱਟ ਬਣਾ ਕੇ ਆਪਣੇ ਤੋਂ ਪੱਲਾ ਝਾੜਦੇ ਦਿਖਾਈ ਦੇ ਰਹੇ ਹਨ।
ਇਹ ਵੀ ਪੜੋ:-ਗੋਲਡੀ ਬਰਾੜ ਨੇ ਹੁਣ ਇਸ ਰਾਜਨੀਤਿਕ ਆਗੂ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ