ਫ਼ਰਜ਼ੀ ਟ੍ਰੈਵਲ ਏਜੰਟ ਚੜ੍ਹਿਆ ਪੁਲਿਸ ਦੇ ਅੜਿੱਕੇ - ranjit avenue
ਰਣਜੀਤ ਐਵੀਨਿਊ ਇਲਾਕੇ ਵਿੱਚ ਪੁਲਿਸ ਨੇ ਇੱਕ ਫ਼ਰਜ਼ੀ ਟ੍ਰੈਵਲ ਏਜੰਟ ਨੂੰ ਕਾਬੂ ਕੀਤਾ ਹੈ ਜਿਸ ਦੇ ਕਬਜ਼ੇ ਵਿੱਚੋਂ ਬਰਾਮਦ ਹੋਏ 5 ਪਾਸਪੋਰਟ।
ਫ਼ਰਜ਼ੀ ਟ੍ਰੈਵਲ ਏਜੰਟ ਚੜ੍ਹਿਆ ਪੁਲਿਸ ਦੇ ਅੜਿੱਕੇ
ਅੰਮ੍ਰਿਤਸਰ: ਰਣਜੀਤ ਐਵੀਨਿਊ ਇਲਾਕੇ ਵਿੱਚ ਪੁਲਿਸ ਨੇ ਇੱਕ ਫ਼ਰਜ਼ੀ ਟ੍ਰੈਵਲ ਏਜੰਟ ਨੂੰ ਕਾਬੂ ਕੀਤਾ ਹੈ ਜਿਸ ਦੇ ਕਬਜ਼ੇ ਵਿੱਚੋਂ 5 ਪਾਸਪੋਰਟ ਬਰਾਮਦ ਹੋਏ ਹਨ।
ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦਾ ਨਾਂਅ ਜਸਵੰਤ ਸਿੰਘ ਹੈ ਜਿਸ ਵਿਰੁੱਧ ਧੋਖਾਧੜੀ ਦੀ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਨ੍ਹਾਂ ਉੱਤੇ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਉਸ ਨੂੰ ਕਾਬੂ ਕੀਤਾ ਗਿਆ ਤੇ ਉਸ ਕੋਲੋਂ 5 ਪਾਸਪੋਰਟ ਵੀ ਬਰਾਮਦ ਕੀਤੇ ਗਏ ਹਨ।
ਫ਼ਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਧੋਖਾਧੜੀਆਂ ਦੇ ਮਾਮਲੇ ਵਿੱਚ ਉਸ ਨਾਲ ਕੌਨ-ਕੌਨ ਸ਼ਾਮਲ ਸੀ।