ਅੰਮ੍ਰਿਤਸਰ: ਦਿਹਾਤੀ ਪੁਲਿਸ ਨੇ ਅਦਾਲਤ ਵੱਲੋਂ ਭਗੌੜੇ ਕਰਾਰ ਦਿੱਤੇ 2 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਓ ਵਿੰਗ ਦੇ ਇੰਚਾਰਜ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਅਦਾਲਤ ਵੱਲੋਂ ਪੀ.ਓ ਕਰਾਰ ਦਿੱਤੇ ਕਥਿਤ ਮੁਲਜ਼ਮ ਜਗਰੂਪ ਸਿੰਘ ਪੁੱਤਰ ਕਰਮ ਸਿੰਘ ਅਤੇ ਦਿਆਲ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਭੋਆ ਫ਼ਤਹਿਗੜ੍ਹ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ਉਤੇ ਗ੍ਰਿਫ਼ਤਾਰ ਕੀਤਾ ਹੈ।
ਅੰਮ੍ਰਿਤਸਰ ਪੁਲਿਸ ਵੱਲੋਂ ਭਗੌੜੇ ਕਾਬੂ
ਦਿਹਾਤੀ ਪੁਲਿਸ ਅੰਮ੍ਰਿਤਸਰ ਨੇ ਅਦਾਲਤ ਵੱਲੋਂ ਭਗੌੜੇ ਕਰਾਰ ਦਿੱਤੇ 2 ਮੁਲਜ਼ਮ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀਆ ਖਿਲਾਫ਼ ਥਾਣਾ ਕੱਥੂਨੰਗਲ ਵਿਖੇ ਮੁਕੱਦਮਾ ਨੰਬਰ 77/15 ਜੁਰਮ 323, 325, 148, 149 ਫੌਜਦਾਰੀ ਧਾਰਾ ਤਹਿਤ ਦਰਜ ਰਜਿਸਟਰ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਉਕਤ ਮੁਕੱਦਮੇ ਵਿੱਚ ਦੋਹਾਂ ਕਥਿਤ ਦੋਸ਼ੀਆਂ ਨੂੰ ਪੇਸ਼ੀ ਉਤੇ ਪੇਸ਼ ਨਾ ਹੋਣ ਉਤੇ ਅਦਾਲਤ ਵੱਲੋ 25 ਨਵੰਬਰ 2019 ਪੀ.ਓ ਕਰਾਰ ਦੇ ਦਿੱਤਾ ਗਿਆ ਸੀ। ਲੰਬੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਉਤੇ ਇੰਚਾਰਜ ਪੀਓ ਸਟਾਫ਼ ਵੱਲੋਂ ਗ੍ਰਿਫਤਾਰ ਕਰਕੇ ਅਗਲੀ ਤਫਤੀਸ਼ ਦੀ ਕਾਰਵਾਈ ਲਈ ਥਾਣਾ ਕੱਥੂਨੰਗਲ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਪੇਸ਼ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।